ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬੇ ਭਰ ‘ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਨੀਆ ਨੇ ਕਿਹਾ ਕਿ ਸਰਕਾਰ ਵਾਅਦਿਆਂ ਤੋਂ ਮੁਕਰ ਗਈ ਹੈ ਅਤੇ ਗਲਤ ਫੈਸਲਿਆਂ ਕਾਰਨ ਗਰੀਬ ਕਿਸਾਨ ਤੇ ਮਜ਼ਦੂਰਾਂ ਦਾ ਨੁਕਸਾਨ ਹੋ ਰਿਹਾ ਹੈ। ਗਰੀਬ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਬੰਦ ਕੀਤੀ ਜਾਵੇ ਅਤੇ ਡਾ: ਸਵਾਮੀਨਾਥਨ ਦੀ ਰਿਪੋਰਟ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕੀਤਾ ਜਾਵੇ |
ਜਲੰਧਰ, ਲੁਧਿਆਣਾ, ਫਿਲੌਰ ਅਤੇ ਹੋਰ ਸ਼ਹਿਰਾਂ ਵਿੱਚੋਂ ਲੰਘਦੀ ਚਿੱਟੀ ਵੇਈਂ, ਸਤਲੁਜ, ਬਿਆਸ ਦਰਿਆ ਵਿੱਚ ਸੀਵਰੇਜ ਦਾ ਪਾਣੀ ਡੰਪ ਕੀਤਾ ਜਾ ਰਿਹਾ ਹੈ। ਇਸ ਪਾਣੀ ਨੂੰ ਟਰੀਟ ਕਰਕੇ ਖੇਤੀ ਲਈ ਵਰਤਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਨਹਿਰਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਕਿਸਾਨਾਂ ਵਿਰੁੱਧ ਦਰਜ ਝੂਠੇ ਕੇਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਐਕਟ 2022 ਦਾ ਵਿਰੋਧ ਕਰੇ ਅਤੇ ਚੋਣਾਂ ਦੌਰਾਨ ਕੀਤੇ ਐਲਾਨਾਂ ਨੂੰ ਜਲਦੀ ਪੂਰਾ ਕੀਤਾ ਜਾਵੇ।