ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਹੋ ਰਹੀ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 291 ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਇੱਕ ਦਿਨ ਪਹਿਲਾਂ ਐਤਵਾਰ ਨੂੰ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 343 ਨਵੇਂ ਮਾਮਲੇ ਸਾਹਮਣੇ ਆਏ ਸਨ। ਕੱਲ੍ਹ ਦੇ ਮੁਕਾਬਲੇ ਅੱਜ ਕੋਵਿਡ-19 ਦੇ ਕਰੀਬ 52 ਘੱਟ ਕੇਸ ਆਏ ਹਨ।
ਦੱਸ ਦੇਈਏ ਕਿ ਅੱਜ ਮਿਲੇ 291 ਕੇਸਾਂ ਦੇ ਨਾਲ, ਦੇਸ਼ ਵਿੱਚ ਕੋਵਿਡ -19 ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 4,46,71,853 ਹੋ ਗਈ ਹੈ। ਇਸਦੇ ਨਾਲ ਹੀ ਕਿਰਿਆਸ਼ੀਲ ਮਾਮਲਿਆਂ ਦੀ ਗਿਣਤੀ ਘੱਟ ਕੇ 5,123 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੇਰਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 2 ਲੋਕਾਂ ਦੀ ਮੌਤ ਹੋਈ ਹੈ। ਇਸ ਨਾਲ ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,30,614 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਕੁੱਲ ਸਰਗਰਮ ਕੇਸ 0.01 ਪ੍ਰਤੀਸ਼ਤ ਹਨ, ਜਦੋਂ ਕਿ ਕੋਵਿਡ-19 ਲਈ ਰਾਸ਼ਟਰੀ ਰਿਕਵਰੀ ਦਰ 98.80ਪ੍ਰਤੀਸ਼ਤ ਹੋ ਗਈ ਹੈ। ਇਸ ਤੋਂ ਇਲਾਵਾ, 24 ਘੰਟਿਆਂ ਵਿੱਚ ਸਰਗਰਮ ਕੋਵਿਡ-19 ਕੇਸਾਂ ‘ਚ 140 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ। ਜਦਕਿ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧੀ ਹੈ। ਇਸ ਤੋਂ ਇਲਾਵਾ ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਕੇਂਦਰੀ ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 219.90 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ਦੀ ਕੋਵਿਡ-19 ਦੀ ਗਿਣਤੀ 7 ਅਗਸਤ, 2020 ਨੂੰ 20 ਲੱਖ, 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਨੂੰ ਪਾਰ ਕਰ ਗਈ। ਇਸ ਦੇ ਨਾਲ ਹੀ ਇਹ ਅੰਕੜਾ 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਅਤੇ 19 ਦਸੰਬਰ ਨੂੰ ਇੱਕ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਸੀ।