ਪੰਜਾਬ ਦੇ ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾ ਕੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਬਾਹਰ ਦਾ ਰਸਤਾ ਦਿਖਾਇਆ ਹੈ। ਬਰਾੜ ਅਕਸਰ ‘ਵਾਰਿਸ ਪੰਜਾਬ ਦੇ’ ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਬਿਆਨਬਾਜ਼ੀ ਕਰਦੇ ਰਹਿੰਦੇ ਸਨ।
ਕਮਲਜੀਤ ਸਿੰਘ ਬਰਾੜ ਅਕਸਰ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ‘ਤੇ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਟਿੱਪਣੀ ਕਰਦੇ ਰਹਿੰਦੇ ਸਨ। ਇਨ੍ਹਾਂ ਸਾਰੇ ਕਾਰਨਾਂ ਦੇ ਚੱਲਦਿਆਂ ਪਾਰਟੀ ਹਾਈਕਮਾਨ ਨੇ ਬਰਾੜ ਨੂੰ ਪਾਰਟੀ ਤੋਂ ਬਾਹਰ ਕੀਤਾ ਹੈ। ਬਰਾੜ ਨੂੰ ਪਾਰਟੀ ਤੋਂ ਬਾਹਰ ਕਰਨ ਤੋਂ ਬਾਅਦ ਹਲਕਾ ਮੋਗਾ ਦੀ ਰਾਜਨੀਤੀ ਵਿੱਚ ਕਾਫ਼ੀ ਉਥਲ-ਪੁਥਲ ਹੋਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਦੇ ਕੁਝ ਲੋਕ ਬਰਾੜ ਦਾ ਵਿਰੋਧ ਕਰਦੇ ਸੀ, ਇਸ ਕਾਰਨ ਪਾਰਟੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਦੱਸ ਦੇਈਏ ਕਿ ਕਮਲਜੀਤ ਸਿੰਘ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਬੇਟੇ ਹਨ। ਯੂਥ ਕਾਂਗਰਸ ਵਿੱਚ ਰਹਿੰਦੇ ਹੋਏ ਬਰਾੜ ਰਾਹੁਲ ਗਾਂਧੀ ਦੀ ਟੀਮ ਦੇ ਸਰਗਰਮ ਮੈਂਬਰ ਵੀ ਰਹੇ ਹਨ। ਪਾਰਟੀ ਦੇ ਵਿਸਤਾਰ ‘ਤੇ ਉਨ੍ਹਾਂ ਨੇ ਕਾਫ਼ੀ ਜ਼ਮੀਨੀ ਪੱਧਰ ‘ਤੇ ਕੰਮ ਵੀ ਕੀਤਾ ਹੈ. ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਬਰਾੜ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖ ਕਤਲੇਆਮ ਤੇ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲੇ ਦੇ ਲਈ ਇੰਦਰ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ‘ਤੇ ਵੀ ਨਿਸ਼ਾਨਾ ਸਾਧਿਆ ਸੀ।
ਵੀਡੀਓ ਲਈ ਕਲਿੱਕ ਕਰੋ -: