ਜ਼ੀਰਕਪੁਰ ਵਿੱਚ ਜਾਮ ਦੀ ਸਮੱਸਿਆ ਆਮ ਹੋ ਗਈ ਹੈ। ਅਜਿਹੇ ਹਾਲਾਤ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਪੈਦਾ ਹੋ ਰਹੇ ਹਨ। ਜ਼ੀਰਕਪੁਰ ਵਿੱਚ ਟ੍ਰੈਫਿਕ ਜਾਮ ਤੋਂ ਬਚਣ ਲਈ ਟ੍ਰੈਫਿਕ ਪੁਲਿਸ ਨੇ ਸਾਈਨ ਬੋਰਡ ਲਗਾਏ ਹਨ। ਇਸ ਦੇ ਨਾਲ ਹੀ ਗਲਤ ਪਾਰਕਿੰਗ ਅਤੇ ਗਲਤ ਰਸਤੇ ਆਉਣ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।
ਟ੍ਰੈਫਿਕ ਇੰਚਾਰਜ ਓਮਬੀਰ ਵੱਲੋਂ ਲੋਕਾਂ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਟ੍ਰੈਫਿਕ ਐਜੂਕੇਸ਼ਨ ਸੈੱਲ ਨਾਲ ਜੁੜਨ ਲਈ ਡਰਾਈਵਰਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੁਝ ਦਿਨਾਂ ਤੋਂ ਗਲਤ ਦਿਸ਼ਾ ਵਿੱਚ ਵਾਹਨ ਚਲਾਉਣ ਅਤੇ ਗਲਤ ਪਾਰਕਿੰਗ ਵਿੱਚ ਵਾਹਨ ਖੜ੍ਹੇ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਐਤਵਾਰ ਨੂੰ ਟ੍ਰੈਫਿਕ ਪੁਲਿਸ ਨੇ ਸ਼ਹਿਰ ‘ਚ ਗਲਤ ਪਾਰਕਿੰਗ ‘ਚ ਵਾਹਨ ਖੜੀ ਕਰਨ ‘ਤੇ 10, ਤੇਜ਼ ਰਫਤਾਰ ਕਰਨ ‘ਤੇ 20 ਅਤੇ ਲਾਲ ਬੱਤੀਆਂ ਨੂੰ ਜੰਪ ਕਰਨ ‘ਤੇ 25 ਚਲਾਨ ਕੀਤੇ ਗਏ।
ਦੱਸ ਦੇਈਏ ਕਿ ਪਟਿਆਲਾ ਚੌਕ ਸ਼ਹਿਰ ਦਾ ਮੁੱਖ ਅਤੇ ਬਿਜ਼ੀ ਚੌਕ ਹੈ। ਇੱਥੇ ਜਾਮ ਲੱਗਣ ਕਾਰਨ ਪੂਰੇ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਬਣ ਜਾਂਦੀ ਹੈ। ਪਿਛਲੇ ਦੋ ਦਿਨਾਂ ਤੋਂ ਟ੍ਰੈਫਿਕ ਪੁਲਿਸ ਇਸ ਪਾਸੇ ਧਿਆਨ ਦੇ ਰਹੀ ਹੈ। ਜਾਮ ਦੀ ਸਮੱਸਿਆ ਨੂੰ ਦੂਰ ਕਰਨ ਲਈ ਟ੍ਰੈਫਿਕ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਤਿੰਨ ਦਿਨਾਂ ਤੋਂ ਪਟਿਆਲਾ ਚੌਕ ਨੇੜੇ ਨਾਜਾਇਜ਼ ਤੌਰ ’ਤੇ ਖੜ੍ਹੇ ਆਟੋ ਚਾਲਕਾਂ ਨੂੰ ਹਟਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਜੇਕਰ ਕੋਈ ਨਹੀਂ ਮੰਨਦਾ ਤਾਂ ਉਸ ਦਾ ਚਲਾਨ ਕੱਟਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: