ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਵਿਦਿਆਰਥੀਆਂ ਦੀ ਐਂਟਰੀ ‘ਤੇ ਲਗਾਮ ਲਗਾਉਣਾ ਚਾਹੁੰਦੇ ਹਨ। ਇਮੀਗ੍ਰੇਸ਼ਨ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਬ੍ਰਿਟੇਨ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ। ਇਸ ਲਈ ਪ੍ਰਧਾਨ ਮੰਤਰੀ ਇਸ ਕਦਮ ‘ਤੇ ਵਿਚਾਰ ਕਰ ਰਹੇ ਹਨ। ਇਸ ਤਹਿਤ ਯੂਨੀਵਰਸਿਟੀਆਂ ਵਿਚ ਦਾਖਲੇ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਲਣ ਵਾਲੇ ਵੀਜ਼ੇ ’ਤੇ ਵੀ ਪਾਬੰਦੀ ਲਗਾਈ ਜਾ ਸਕਦੀ ਹੈ।
ਸਰਕਾਰ ਦੇ ਮਾਈਗ੍ਰੇਸ਼ਨ ਸਲਾਹਕਾਰ ਨੇ ਚੇਤਾਵਨੀ ਦਿੱਤੀ ਕਿ ਇਸ ਕਦਮ ਨਾਲ ਬ੍ਰਿਟੇਨ ਦੀਆਂ ਕਈ ਯੂਨੀਵਰਸਿਟੀਆਂ ਦਾ ਦੀਵਾਲਾ ਨਿਕਲ ਸਕਦਾ ਹੈ। ਬ੍ਰਿਟੇਨ ਦੀ ਅਰਥਵਿਵਸਥਾ ਲਈ ਇਹ ਕਦਮ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ 2020-21 ਵਿਚ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿਚ ਵਿਦੇਸ਼ ਵਿਦਿਆਰਥੀਆਂ ਦੀ ਗਿਣਤੀ 605,130 ਸੀ ਜੋ ਪਿਛਲੇ ਸਾਲ 556,625 ਵਿਦਿਆਰਥੀਆਂ ਤੋਂ 8.71 ਫੀਸਦੀ ਵਧ ਸੀ। ਵਿਦੇਸ਼ੀ ਵਿਦਿਆਰਥੀਆਂ ਨੇ ਸਾਲ 2020-21 ਲਈ ਟਿਊਸ਼ਨ ਫੀਸ ਦੇ ਤੌਰ ‘ਤੇ ਕੁੱਲ 9.95 ਬਿਲੀਅਨ ਪੌਂਡ ਦਾ ਭੁਗਤਾਨ ਕੀਤਾ।
ਵੀਰਵਾਰ ਨੂੰ ਜਾਰੀ ਇਮੀਗ੍ਰੇਸ਼ਨ ਅੰਕੜਿਆਂ ਅਨੁਸਾਰ, ਸਤੰਬਰ 2022 ਨੂੰ ਖਤਮ ਹੋਏ ਸਾਲ ਵਿੱਚ ਲਗਭਗ 1,27,731 ਸਟੱਡੀ ਵੀਜ਼ੇ ਭਾਰਤੀਆਂ ਨੂੰ ਜਾਰੀ ਕੀਤੇ ਗਏ ਸਨ, ਜੋ ਕਿ 2019 ਵਿੱਚ 34,261 ਦੇ ਮੁਕਾਬਲੇ 93,470 (273 ਪ੍ਰਤੀਸ਼ਤ) ਵੱਧ ਹਨ। ਯੂਕੇ ਵਿੱਚ ਸਟੱਡੀ ਵੀਜ਼ਾ ਦਿੱਤੇ ਜਾਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੀ ਦੂਜੀ ਸਭ ਤੋਂ ਵੱਡੀ ਗਿਣਤੀ ਚੀਨੀ ਨਾਗਰਿਕ ਹਨ। ਸਤੰਬਰ 2022 ਨੂੰ ਖਤਮ ਹੋਏ ਸਾਲ ਵਿੱਚ 1,16,476 ਚੀਨੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: