ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਲੋਕ ਹਰਿਆਣਾ ਦੇ ਵਿਕਾਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ। ਹਰਿਆਣਾ ਦੀ ਤਰੱਕੀ ਤੋਂ ਪੰਜਾਬ ਸੜਦਾ ਹੈ। ਪੰਜਾਬ ਦੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਉਣ ‘ਤੇ ਪਲਟਵਾਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਹਰ ਮਾਮਲੇ ਵਿਚ ਪੰਜਾਬ ਤੋਂ ਅੱਗੇ ਨਿਕਲ ਚੁੱਕਾ ਹੈ। ਪੰਜਾਬ ਦੇ ਲੋਕ ਹਰਿਆਣਾ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਅਜਿਹੇ ਵਿਚ ਪੰਜਾਬ ਦੇ ਲੋਕ ਹਰਿਆਣਾ ਖਿਲਾਫ ਮਾਨਸਿਕਤਾ ਰੱਖਦੇ ਹੋਏ ਗਲਤ ਬਿਆਨਬਾਜ਼ੀ ਕਰ ਰਹੇ ਹਨ।
ਉਨ੍ਹਾਂ ਨੇ ਗੁਜਰਾਤ ਚੋਣਾਂ ਵਿਚ ਭਾਜਪਾ ਦੇ ਘੋਸ਼ਣਾ ਪੱਤਰ ਵਿਚ ਵਿਦਿਆਰਥੀਆਂ ਨੂੰ ਫ੍ਰੀ ਸਕੂਟੀ ਦੇਣ ਦੇ ਵਾਅਦੇ ਦਾ ਰੇਵੜੀ ਕਲਚਰ ਨਾਲ ਜੋੜਨ ‘ਤੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਦੇਖਦੇ ਹੋਏ ਜਨ ਕਲਿਆਣ ਦੀ ਯੋਜਨਾ ਬਣਾਉਣਾ ਗਲਤ ਹੈ। ਸੂਬੇ ਵਿਚ ਸਾਧਨ ਨਾ ਹੋਣ ਦੇ ਬਾਵਜੂਦ ਸਿਰਫ ਚੋਣਾਂ ਜਿਤਣ ਲਈ ਝੂਠੇ ਐਲਾਨ ਕਰਨਾ ਗਲਤ ਹੈ।
ਇਹ ਵੀ ਪੜ੍ਹੋ : ਕੇਂਦਰ ਨੇ MP ਹੰਸਰਾਜ ਹੰਸ ਦੀ ਵਧਾਈ ਸੁਰੱਖਿਆ, ਪੰਜਾਬ ਤੇ ਦਿੱਲੀ ‘ਚ ਮਿਲੇਗੀ ‘Z’ ਸਕਿਓਰਿਟੀ
ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪਾਰਟੀ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਭਵਿੱਖ ਨਹੀਂ ਹੈ। ਖੇਤੀ ਮੰਤਰੀ ਜੇਪੀ ਦਲਾਲ ਨੇ ਭਿਵਾਨੀ ਵਿਚ ਆਪਣੀ ਰਿਹਾਇਸ਼ ‘ਤੇ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੌਰਾਨ ਉਨ੍ਹਾਂ ਨੇ ਦਾਅਵਾ ਕੀਤਾ ਕਿ ਹਰਿਆਣਾ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਭਾਜਪਾ ਨੇ ਬੇਹਤਰੀਨ ਪ੍ਰਦਰਸ਼ਨ ਕੀਤਾ ਹੈ। ਭਾਜਪਾ ਦੇ ਸਭ ਤੋਂ ਵੱਧ ਉਮੀਦਵਾਰ ਜਿੱਤ ਕੇ ਆਏਹਨ। ਉਨ੍ਹਾਂ ਨੇ ਸਾਰੇ ਜੇਤੂ ਤੇ ਹਾਰੇ ਹੋਏ ਕੌਂਸਲਰਾਂ ਨੂੰ ਤਨਾਤਨੀ ਰੱਖਣ ਦੀ ਬਜਾਏ ਇਕ ਹੋ ਕੇ ਪਿੰਡਾਂ ਦਾ ਵਿਕਾਸ ਕਰਨ ਦੀ ਅਪੀਲ ਕੀਤੀ।