ਜਲਾਲਾਬਾਦ ਵਿੱਚ 15 ਸਤੰਬਰ ਨੂੰ ਮੋਟਰਸਾਈਕਲ ਟੈਂਕੀ ਵਿੱਚ ਹੋਏ ਧਮਾਕੇ ਵਿੱਚ ਬਲਵਿੰਦਰ ਸਿੰਘ (22) ਦੀ ਮੌਤ ਹੋ ਗਈ ਸੀ। ਜਦੋਂ ਪੰਜਾਬ ਪੁਲਿਸ ਨੇ ਇਸ ਨੂੰ ਅੱਤਵਾਦੀ ਘਟਨਾ ਕਰਾਰ ਦਿੱਤਾ ਤਾਂ ਐਨਆਈਏ ਨੇ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ। ਇਸ ਦੀ ਸਾਜ਼ਿਸ਼ 14 ਸਤੰਬਰ ਨੂੰ ਸੁਖਵਿੰਦਰ ਸਿੰਘ ਉਰਫ ਸੁੱਖਾ ਦੇ ਘਰ ਰਚੀ ਗਈ ਸੀ। ਸੁੱਖਾ ਫ਼ਿਰੋਜ਼ਪੁਰ ਦੇ ਪਿੰਡ ਚੰਦੀ ਵਾਲਾ ਦਾ ਰਹਿਣ ਵਾਲਾ ਹੈ।
ਬੀਕਾਨੇਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਧਮਾਕੇ ਦੀ ਸਾਜ਼ਿਸ਼ ਵਿੱਚ ਸ਼ਾਮਲ ਗੁਰਚਰਨ ਸਿੰਘ (38) ਬੀਕਾਨੇਰ ਵਿੱਚ ਹੈ। ਉਹ ਇੱਕ ਮਿੱਲ ਵਿੱਚ ਮਜ਼ਦੂਰ ਵਜੋਂ ਕੰਮ ਕਰਦਾ ਸੀ, ਉਸ ‘ਤੇ ਦੋ ਲੱਖ ਦਾ ਇਨਾਮ ਵੀ ਸੀ। ਸੂਚਨਾ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਹੁਣ ਐਨਆਈਏ ਨੇ ਗੁਰਚਰਨ ਸਿੰਘ ਅਤੇ ਉਸ ਦੇ ਇੱਕ ਸਾਥੀ ਸੂਰਤ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
ਐਨਆਈਏ ਨੇ ਸਾਲ ਦੀ ਸ਼ੁਰੂਆਤ ਵਿੱਚ ਦੋ ਪਾਕਿਸਤਾਨੀਆਂ ਸਣੇ ਛੇ ਖਾਲਿਸਤਾਨੀ ਦਹਿਸ਼ਤਗਰਦਾਂ ਖ਼ਿਲਾਫ਼ ਐਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਅੱਤਵਾਦੀ ਲਖਬੀਰ ਸਿੰਘ ਰੋਡੇ ਨੇ ਪੰਜਾਬ ‘ਚ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਕਈ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਸੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਬੇਸ਼ਰਮੀ ਦੀ ਹੱਦ! ਮੁੰਡੇ ਨੇ ਗੁਆਂਢੀ ਦੀ ਜਰਮਨ ਸ਼ੈਫਰਡ ਕੁੱਤੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਲਖਬੀਰ ਸਿੰਘ ਰੋਡੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦਾ ਮੁਖੀ ਹੈ। ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅੱਤਵਾਦੀ ਸੰਗਠਨ ਦੇ ਮੈਂਬਰ ਸਨ ਅਤੇ ਦੋਵੇਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਨੂੰ ਅੱਤਵਾਦ ਲਈ ਵਰਤਦੇ ਸਨ।
ਵੀਡੀਓ ਲਈ ਕਲਿੱਕ ਕਰੋ -: