ਜਲੰਧਰ : ਬਦਮਾਸ਼ਾਂ ਦਾ ਮਨੋਬਲ ਇੰਨਾ ਉੱਚਾ ਹੁੰਦਾ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਹੱਥ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦੱਸ ਦਈਏ ਕਿ ਸਿਵਲ ਹਸਪਤਾਲ ‘ਚ ਤਾਇਨਾਤ ਪੰਜਾਬ ਪੁਲਿਸ ਦੇ ਹੌਲਦਾਰ ‘ਤੇ MLR ਕਟਵਾਉਣ ਆਏ ਨੌਜਵਾਨਾਂ ਦੀ ਆਪਸ ‘ਚ ਲੜਾਈ ਹੋ ਗਈ ਅਤੇ ਇਸ ਦੌਰਾਨ ਉਨ੍ਹਾਂ ਦੀ ਉਸ ਨਾਲ ਜ਼ਬਰਦਸਤ ਹੱਥੋਪਾਈ ਹੋ ਗਈ। ਜਵਾਨ ਨੇ ਇਸ ਘਟਨਾ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ 4 ‘ਚ ਕੀਤੀ ਹੈ।
ਪੁਲਿਸ ਮੁਲਾਜ਼ਮ ਰਵੀ ਪਾਲ ਨੇ ਦੱਸਿਆ ਕਿ ਕੁਝ ਨੌਜਵਾਨ MLR ਕੱਟਣ ਲਈ ਉਥੇ ਆਏ ਸਨ ਪਰ ਡਾਕਟਰ ਦੇ ਕਮਰੇ ਦੇ ਬਾਹਰ ਭਾਰੀ ਭੀੜ ਸੀ। ਉਸ ਨੇ ਜ਼ਖਮੀ ਨੌਜਵਾਨ ਨੂੰ MLR ਕੱਟਣ ਲਈ ਡਾਕਟਰ ਕੋਲ ਭੇਜਿਆ ਸੀ। ਇਸੇ ਦੌਰਾਨ 3 ਨੌਜਵਾਨ ਦੌੜ ਕੇ ਆਏ ਅਤੇ ਡਾਕਟਰ ਦੇ ਕਮਰੇ ਵਿਚ ਜਾਣ ਲੱਗੇ। ਜਿਨ੍ਹਾਂ ਨੂੰ ਉਸ ਨੇ ਰੋਕ ਕੇ ਇੰਤਜ਼ਾਰ ਕਰਨ ਲਈ ਕਿਹਾ ਪਰ ਫਿਰ ਵੀ ਉਹ ਇਕ-ਇਕ ਕਰਕੇ ਡਾਕਟਰ ਦੇ ਕਮਰੇ ਵਿਚ ਚਲੇ ਗਏ। ਰਵੀ ਨੇ ਦੱਸਿਆ ਕਿ ਇਸ ਦੌਰਾਨ ਉਹ ਉਕਤ ਨੌਜਵਾਨਾਂ ਨੂੰ ਡਾਕਟਰ ਦੇ ਕਮਰੇ ਤੋਂ ਬਾਹਰ ਲੈ ਗਿਆ।
ਇਸ ਤੋਂ ਬਾਅਦ ਨੌਜਵਾਨਾਂ ਨੇ ਉਨ੍ਹਾਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਉਕਤ ਨੌਜਵਾਨ ਨਸ਼ੇ ਵਿਚ ਧੁੱਤ ਸੀ। ਹੱਥੋਪਾਈ ਦੌਰਾਨ ਹਮਲਾਵਰਾਂ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਪੱਗ ਵੀ ਲਾਹ ਦਿੱਤੀ। ਜਾਣਕਾਰੀ ਅਨੁਸਾਰ ਇਸ ਸਾਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਨੌਜਵਾਨ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕਰਦੇ ਸਾਫ਼ ਨਜ਼ਰ ਆ ਰਹੇ ਹਨ।
ਜਾਣਕਾਰੀ ਅਨੁਸਾਰ ਇਹ ਨੌਜਵਾਨ ਲੱਡਿਆਂਵਾਲੀ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਘਟਨਾ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: