ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਏਆਈਜੀ ਆਸ਼ੀਸ਼ ਕਪੂਰ ਦੀ ਪਤਨੀ ਕੋਮਲ ਕਪੂਰ ਅੱਜ ਪੰਜਾਬ ਵਿਜੀਲੈਂਸ ਸਾਹਮਣੇ ਪੇਸ਼ ਹੋਵੇਗੀ। ਮਾਮਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਕੋਮਲ ਕਪੂਰ ਤੋਂ 25 ਸਵਾਲਾਂ ਦੇ ਜਵਾਬ ਮੰਗੇ ਹਨ, ਜਿਨ੍ਹਾਂ ਦੇ ਜਵਾਬ ਅੱਜ ਦਿੱਤੇ ਜਾਣਗੇ। ਵਿਜੀਲੈਂਸ ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਦੌਰਾਨ ਕਪੂਰ ਦੀ ਇੱਕ ਪੀਜ਼ਾ ਕੰਪਨੀ ਵਿੱਚ 33 ਫੀਸਦੀ ਹਿੱਸੇਦਾਰੀ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਤੋਂ ਇਲਾਵਾ ਕਪੂਰ ਦੇ ਰਿਸ਼ਤੇਦਾਰ ਤਿੰਨ ਹੋਰ ਕੰਪਨੀਆਂ ‘ਚ ਡਾਇਰੈਕਟਰ ਹਨ। ਇਸ ਕਾਰਨ ਵਿਜੀਲੈਂਸ ਵੱਲੋਂ ਆਉਣ ਵਾਲੀ ਜਾਂਚ ਦੌਰਾਨ ਇਨ੍ਹਾਂ ਕੰਪਨੀਆਂ ਦੇ ਡਾਇਰੈਕਟਰਾਂ ਅਤੇ ਹੋਰ ਸ਼ੇਅਰਧਾਰਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਦੱਸਿਆ ਗਿਆ ਕਿ ਕਪੂਰ ਨੇ ਕੁਝ ਸਮਾਂ ਪਹਿਲਾਂ ਇਨ੍ਹਾਂ ਕੰਪਨੀਆਂ ‘ਚ ਨਿਵੇਸ਼ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਕੋਮਲ ਕਪੂਰ ਨੂੰ ਪਿਛਲੇ ਹਫ਼ਤੇ ਵੀ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦੇ ਨਾਲ ਹੀ ਜਾਂਚ ਟੀਮ ਨੇ ਉਸ ਨੂੰ ਸਾਦੇ ਕਾਗਜ਼ ‘ਤੇ ਲਿਖੇ ਸਾਰੇ 25 ਸਵਾਲ ਦਿੱਤੇ ਅਤੇ ਉਨ੍ਹਾਂ ਦੇ ਜਵਾਬ ਦੇਣ ਲਈ ਕਿਹਾ। ਕੋਮਲ ਕਪੂਰ ਨੂੰ ਉਨ੍ਹਾਂ ਦਾ ਜਵਾਬ ਦੇਣ ‘ਚ ਲਗਭਗ ਇਕ ਹਫਤਾ ਲੱਗ ਗਿਆ। ਉਹ ਅੱਜ ਮੁੜ ਮੁਹਾਲੀ ਵਿਜੀਲੈਂਸ ਦਫ਼ਤਰ ਵਿਖੇ ਆਪਣੇ ਬਿਆਨ ਦਰਜ ਕਰਵਾਉਣ ਲਈ ਪੁੱਜੇਗੀ।