ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਆਪ ਸਰਕਾਰ ਨੇ ਹੁਣ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਇਲਾਜ ਮੁਫ਼ਤ ਕਰਨ ਦਾ ਫੈਸਲਾ ਕੀਤਾ ਹੈ। ਇਸ ਬਿਮਾਰੀ ਤੋਂ ਪੀੜਤ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜ਼ਾਂ ਨੂੰ 30 ਹਜ਼ਾਰ ਰੁਪਏ ਦਾ ਟੀਕਾ ਮੁਫ਼ਤ ਲਾਇਆ ਜਾਵੇਗਾ ਅਤੇ ਸੀਟੀ ਸਕੈਨ ਵੀ ਮੁਫ਼ਤ ਕੀਤੀ ਜਾਵੇਗਾ। ਇਸ ਨਾਲ ਮਰੀਜ਼ ਦੀ ਜਾਨ ਬਚਾਉਣ ਦੇ ਨਾਲ-ਨਾਲ ਸਰੀਰ ਨੂੰ ਅਧਰੰਗ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ।
ਦਰਅਸਲ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਡਾਇਰੈਕਟਰ ਦਫ਼ਤਰ, ਸਿਹਤ ਵਿਭਾਗ, ਚੰਡੀਗੜ੍ਹ ਵਿਖੇ ਕਰਵਾਈ ਗਈ ਇੱਕ ਰੋਜ਼ਾ ਸਮਰੱਥਾ ਨਿਰਮਾਣ ਕਮ ਸਿਖਲਾਈ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ। ਇੱਥੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ਅਤੇ 3 ਮੈਡੀਕਲ ਕਾਲਜਾਂ ਫਰੀਦਕੋਟ, ਅੰਮ੍ਰਿਤਸਰ ਸਾਹਿਬ ਅਤੇ ਪਟਿਆਲਾ ਵਿੱਚ ਸਟਰੋਕ ਤਿਆਰ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚ ਬ੍ਰੇਨ ਅਟੈਕ ਜਾਂ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ।
ਸਿਹਤ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਹਾਈਪਰਟੈਨਸ਼ਨ/ਹਾਈ ਬੀਪੀ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਲਗਭਗ 50 ਫੀਸਦੀ ਲੋਕਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਨੂੰ ਹਾਈ ਬੀ.ਪੀ. ਹੈ। ਉਨ੍ਹਾਂ ਕਿਹਾ ਕਿ ਬ੍ਰੇਨ ਸਟ੍ਰੋਕ, ਹਾਈਪਰਟੈਨਸ਼ਨ ਕਰਕੇ ਹਰ 30 ਮਿੰਟ ਬਾਅਦ ਇੱਕ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਇਸ ਬੀਮਾਰੀ ਕਾਰਨ ਮਰੀਜ਼ ਅਧਰੰਗ ਦਾ ਸ਼ਿਕਾਰ ਵੀ ਹੋ ਸਕਦਾ ਹੈ।
ਵਰਕਸ਼ਾਪ ਵਿੱਚ ਸਿਹਤ ਮੰਤਰੀ ਨੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਅਤੇ ਮੈਡੀਕਲ ਕਾਲਜਾਂ ਦੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਟ੍ਰੇਨਿੰਗ ਤੋਂ ਬਾਅਦ ਆਪਣੇ-ਆਪਣੇ ਹਸਪਤਾਲਾਂ ਵਿੱਚ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀਆਂ ਸੇਵਾਵਾਂ ਵਿੱਚ ਕੋਈ ਕਮੀ ਨਾ ਆਉਣ ਦੇਣ। ਇਸ ਬੀਮਾਰੀ ਤੋਂ ਬਚਣ ਲਈ ਸਮਾਂ ਜ਼ਿਆਦਾ ਜ਼ਰੂਰੀ ਹੈ। ਇਸ ਕਰਕੇ ਸਟ੍ਰੋਕ ਲਈ ਤਿਆਰ ਯੂਨਿਟ ਇਲਾਜ ਦੀ ਤਿਆਰੀ ਹਰ ਸਮੇਂ ਪੂਰੀ ਹੋਣੀ ਚਾਹੀਦੀ ਹੈ, ਤਾਂ ਜੋ ਕੋਈ ਨੁਕਸਾਨ ਨਾ ਹੋਵੇ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਪਹਿਲੀ ਵਾਰ ਸਤਲੁਜ ਦਰਿਆ ਦੇ ਕੰਢੇ ਦਿਸੇ ਵੱਡੇ-ਵੱਡੇ ਮਗਰਮੱਛ, ਲੋਕਾਂ ‘ਚ ਫੈਲੀ ਦਹਿਸ਼ਤ
ਸਿਹਤ ਮੰਤਰੀ ਨੇ CMC ਲੁਧਿਆਣਾ ਦੇ ਨਿਊਰੋਲੋਜੀ ਵਿਭਾਗ, PGI ਚੰਡੀਗੜ੍ਹ ਅਤੇ ਏਂਜਲਜ਼ ਇਨੀਸ਼ੀਏਟਿਵ ਦੀ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਬ੍ਰੇਨ ਸਟ੍ਰੋਕ ਦੇ ਇਲਾਜ ਬਾਰੇ ਸਿਖਲਾਈ ਪ੍ਰਦਾਨ ਕਰਨ ਵਿੱਚ ਮਦਦ ਕਰਨ ਲਈ ਵੀ ਸ਼ਲਾਘਾ ਕੀਤੀ।
ਇਸ ਮੌਕੇ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਸਹਾਇਕ ਡਾਇਰੈਕਟਰ ਡਾ. ਸੰਦੀਪ ਸਿੰਘ ਗਿੱਲ, ਡਾ. ਜੈਰਾਜ ਪੰਡੀਅਨ, ਪ੍ਰਿੰਸਪੀਲ ਅਤੇ ਡੀਨ ਪ੍ਰੋਫੈਸਰ ਨਿਊਰੋਲੋਜੀ, ਸੀ.ਐੱਮ.ਸੀ ਲੁਧਿਆਣਾ ਡਾ. ਧੀਰਜ ਖੁਰਾਣਾ, ਪ੍ਰੋਫੈਸਰ ਵਿਲੀਅਮ ਮਸੀਹ, ਡਾ. ਨੈਸ਼ਨਲ ਹੈੱਡ, ਏਂਜਲਸ ਇਨੀਸ਼ੀਏਟਿਵ, ਨਿਊਰੋਲੋਜੀ PGIMIR ਚੰਡੀਗੜ੍ਹ ਵੀ ਵਰਕਸ਼ਾਪ ਵਿੱਚ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: