ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਦੇ ਰਿਟਾਇਰਡ ਸੀਨੀਅਰ ਮੈਡੀਕਲ ਅਫਸਰ ਖਿਲਾਫ ਕਾਰਵਾਈ ਸ਼ੁਰੂ ਕੀਤੀ ਹੈ। ਜਾਣਕਾਰੀ ਮੁਤਾਬਕ ਰਿਟਾਇਰ ਹੋ ਚੁੱਕੇ SMO ਡਾ. ਸਤਨਾਮ ਸਿੰਘ ਵਿਰੁੱਧ ਵਿਜੀਲੈਂਸ ਨੂੰ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੀ ਜਾਂਚ ਦੇ ਬਾਅਦ ਵੀਰਵਾਰ ਦੇਰ ਸ਼ਾਮ ਡਾਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਵਿਜੀਲੈਂਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਐੱਸਐੱਮਓ ਡਾ. ਸਤਨਾਮ ਸਿੰਘ ਅੰਮ੍ਰਿਤਸਰ ਵਿਚ ਫਰੈਂਡਸ ਐਵੇਨਿਊ ਦੇ ਰਹਿਣ ਵਾਲੇ ਹਨ। ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਮਿਲੀ ਸੀ। ਜਿਸ ਦੇ ਬਾਅਦ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ। ਸ਼ਿਕਾਇਤਕਰਤਾ ਮਲਕੀਤ ਸਿੰਘ ਵਾਸੀ ਪਿੰਡ ਅਠਵਾਲ ਨੇ ਦੱਸਿਆ ਕਿ ਉਕਤ SMO ਨੇ ਇਕ ਪੁਲਿਸ ਸਬੰਧਤ ਮੈਡੀਕ ਲੀਗਲ ਰਿਪੋਰਟ ਦੇਣ ਦੇ ਬਦਲੇ ਵਿਚ ਉਸ ਤੋਂ 1.15 ਲੱਖ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਪੈ ਰਹੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਵਿਜੀਲੈਂਸ ਦੇ ਅਧਿਕਾਰੀਆਂ ਨੇ ਅੱਗੇ ਕਿਹਾ ਕਿ ਸ਼ਿਕਾਇਤ ਵਿਚ ਲਗਾਏ ਗਏ ਦੋਸ਼ ਜਾਂਚ ਵਿਚ ਸਹੀ ਪਾਏ ਗਏ। ਡਾਕਟਰ ਨੇ ਮੈਡੀਕੋ ਲੀਗਲ ਰਿਪੋਰਟ ਦੇਣ ਲਈ 1.15 ਲੱਖ ਰੁਪਏ ਮੰਗੇ ਸੀ ਅਤੇ ਰਿਸੀਵ ਵੀ ਕੀਤੇ ਸਨ। ਉਕਤ ਐੱਸਐੱਮਓ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਮਾਮਲਾ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਚ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: