ਜਲੰਧਰ: ਹਿੰਦੂ ਸੰਗਠਨਾਂ ਨਾਲ ਜੁੜੇ ਨੇਤਾਵਾਂ ਨੂੰ ਲਗਾਤਰ ਧਮਕੀਆਂ ਮਿਲ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਸ਼ਿਵ ਸੈਨਾ ਰਾਸ਼ਟਰਹਿੱਤ ਦੇ ਸੰਚਾਲਕ ਸੁਭਾਸ਼ ਗੋਰੀਆ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀਆਂ ਦੇਣ ਦੇ ਦੋਸ਼ ਹੇਠ ਥਾਣਾ ਸਦਰ-5 ਵਿੱਚ ਬੁੱਧਵਾਰ ਨੂੰ ਧਾਰਾ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਸੁਭਾਸ਼ ਗੋਰੀਆ ਨੇ ਦੱਸਿਆ ਕਿ 23 ਨਵੰਬਰ ਨੂੰ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਨ੍ਹਾਂ ਹੀ ਨਹੀਂ 27 ਨਵੰਬਰ ਨੂੰ ਉਸ ਨੂੰ ਸੋਸ਼ਲ ਮੀਡੀਆ ‘ਤੇ ਖਾਲਿਸਤਾਨੀ ਰੈਫਰੈਂਡਮ ਨਾਂ ਦੀ ਆਈਡੀ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਇਸ ‘ਤੋਂ ਬਾਅਦ 29 ਨਵੰਬਰ ਨੂੰ ਉਸ ਨੂੰ ਫਿਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਪੀੜਤ ਨੇ ਇਸ ਸਬੰਧੀ ਥਾਣਾ-5 ਵਿੱਚ ਸ਼ਿਕਾਇਤ ਦਿੱਤੀ ਸੀ। ਕਮਿਸ਼ਨਰੇਟ ਪੁਲਿਸ ਵੱਲੋਂ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ‘ਚ ਜਿੱਥੋਂ ਇਹ ਸਰਵਰ ਚੱਲ ਰਿਹਾ ਸੀ, ਪੁਲਿਸ ਵੱਲੋਂ ਉਸ ਇੰਟਰਨੈੱਟ ਸਰਵਰ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























