ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲਕਾਂਡ ਵਿਚ ਸ਼ਾਮਲ ਸ਼ੂਟਰ ਰਾਜਨ ਹੁੱਡਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਫਰੀਦਕੋਟ ਪੁਲਿਸ ਨੂੰ ਉਸ ਦਾ 5 ਦਿਨ ਦਾ ਰਿਮਾਂਡ ਮਿਲਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਹੀ ਸ਼ੂਟਰ ਰਾਜਨ ਹੁੱਡਾ ਨੂੰ ਰਾਜਸਥਾਨ ਦੇ ਜੈਪੁਰ ਤੋਂ ਪੁਲਿਸ ਮੁਕਾਬਲੇ ਬਾਅਦ ਗਿਰਫ਼ਤਾਰ ਕਰ ਲਿਆ ਗਿਆ ਸੀ
ਮੁਕਾਬਲੇ ਦੌਰਾਨ ਰਾਜਨ ਹੁੱਡਾ ਦੇ ਲੱਤ ਵਿਚ ਗੋਲੀ ਲਲੱਗੀ ਸੀ, ਜਿਸਨੂੰ ਇਲਾਜ ਲਈ ਜੈਪੁਰ ਦੇ ਇੱਕ ਹਸਪਤਾਲ ਰਖਿਆ ਗਿਆ ਸੀ। ਡਾਕਟਰਾਂ ਦੀ ਰੀਪੋਰਟ ਤੋਂ ਬਾਅਦ ਉਸ ਨੂੰ ਹੁਣ ਫਰੀਦਕੋਟ ਪੁਲਿਸ ਵੱਲੋਂ ਪ੍ਰੋਡਕਸ਼ਨ ਵਰੰਟ ‘ਤੇ ਲੈ ਕੇ ਫਰੀਦਕੋਟ ਲਿਆਂਦਾ ਗਿਆ, ਜਿੱਥੇ ਉਸਨੂੰ ਅਦਾਲਤ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਰਾਜਨ ਹੁੱਡਾ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਕਹਿਣ ‘ਤੇ ਹਥਿਆਰ ਸਪਲਾਈ ਕਰਨ ਜਾ ਰਿਹਾ ਲਾਰੈਂਸ ਗੈਂਗ ਦਾ ਗੁਰਗਾ ਕਾਬੂ
ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀ ਕਤਲਕਾਂਡ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ 6 ਸ਼ੂਟਰਾਂ ’ਚੋਂ 5 ਨੂੰ ਫ਼ਰੀਦਕੋਟ ਪੁਲਿਸ ਵੱਲੋਂ ਕਾਬੂ ਕੀਤਾ ਜਾ ਚੁੱਕਾ ਹੈ ਜਦਕਿ 6ਵੇਂ ਸ਼ੂਟਰ ਜਿਸਨੂੰ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਹੋਇਆ ਹੈ, ਨੂੰ ਹੁਣ ਕਿਸੇ ਕਾਨੂੰਨੀ ਕਾਰਣਾਂ ਕਰਕੇ ਫ਼ਰੀਦਕੋਟ ਨਹੀਂ ਲਿਆਂਦਾ ਜਾ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: