ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਦੇ ਬਾਅਦ ਲਗਾਤਾਰ ਲੋਕ ਹਿੱਤ ਫੈਸਲੇ ਲੈ ਰਹੀ ਹੈ ਤੇ ਇਸ ਤਹਿਤ ਵੱਡੇ-ਵੱਡੇ ਐਲਾਨ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਹੋਰ ਵੱਡਾ ਉਪਰਾਲਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੀਤਾ ਗਿਆ ਹੈ।
ਮਾਨ ਸਰਕਾਰ ਦੇ ਇਸ ਨਵੇਂ ਐਲਾਨ ਤਹਿਤ ਕਿਸਾਨਾਂ ਨੂੰ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਕਿਸਾਨ ਹੁਣ ਸਿਰਫ਼ ਇੱਕ ਫ਼ੋਨ ਕਾਲ ‘ਤੇ ਬਾਗਬਾਨੀ ਮਾਹਿਰਾਂ ਦੀ ਸਲਾਹ ਲੈ ਸਕਣਗੇ। ਇਸ ਦੇ ਲਈ ਪੰਜਾਬ ਦੇ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਾਂ ਜੋ ਲੋੜ ਪੈਣ ‘ਤੇ ਕਿਸਾਨ ਉਨ੍ਹਾਂ ਤੋਂ ਸਲਾਹ ਲੈ ਸਕਣ।
ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੇਸ਼ਮ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੀ ਪੈਦਾਵਾਰ ਅਤੇ ਪਾਲਣ-ਪੋਸ਼ਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ।
ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਕਹਿਣ ‘ਤੇ ਹਥਿਆਰ ਸਪਲਾਈ ਕਰਨ ਜਾ ਰਿਹਾ ਲਾਰੈਂਸ ਗੈਂਗ ਦਾ ਗੁਰਗਾ ਕਾਬੂ
ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ 2900 ਏਕੜ ਤੋਂ ਵੱਧ ਰਕਬਾ ਨਵੇਂ ਬਾਗਾਂ ਹੇਠ ਲਿਆਂਦਾ ਗਿਆ ਹੈ। ਇਸ ਤਹਿਤ ਬਾਗਾਂ ਹੇਠ ਵੱਧ ਰਕਬਾ ਲਿਆਉਣ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: