ਹਿਮਾਚਲ ਪ੍ਰਦੇਸ਼ ‘ਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਦਾ ਕੇਂਦਰ ਚੰਬਾ ਜ਼ਿਲ੍ਹੇ ਦਾ ਚੁਰਾਹ ਸੀ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਇਸ ਭੂਚਾਲ ਦਾ ਅਸਰ ਚੰਬਾ ਜ਼ਿਲੇ ਦੇ ਆਸਪਾਸ ਦੇ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲਿਆ।
ਭੂਚਾਲ ਦੀ ਡੂੰਘਾਈ 5 ਕਿਲੋਮੀਟਰ ਦੱਸੀ ਜਾ ਰਹੀ ਹੈ। ਅੱਧੀ ਰਾਤ ਨੂੰ ਆਏ ਇਸ ਭੂਚਾਲ ਕਾਰਨ ਚੰਬਾ ਦੇ ਕਈ ਇਲਾਕਿਆਂ ਦੇ ਲੋਕ ਗੂੜ੍ਹੀ ਨੀਂਦ ਤੋਂ ਜਾਗ ਗਏ। ਕਈ ਥਾਈਂ ਲੋਕ ਘਰਾਂ ਤੋਂ ਬਾਹਰ ਵੀ ਆ ਗਏ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਸਮੇਤ ਹਿਮਾਲੀਅਨ ਖੇਤਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਜ਼ਿਆਦਾਤਰ ਮਾਮਲਿਆਂ ‘ਚ ਤੀਬਰਤਾ ਜ਼ਿਆਦਾ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਤੋਂ ਪਹਿਲਾਂ ਵੀ 16 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਮੰਡੀ ਦਾ ਜੋਗਿੰਦਰ ਨਗਰ ਸੀ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਸੀ।