ਪੰਜਾਬ ਸਰਕਾਰ ਨੇ 11000 ਦਿਵਿਆਂਗ ਮੁਲਾਜ਼ਮਾਂ ਦਾ ਆਵਾਜਾਈ ਭੱਤਾ ਬਹਾਲ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਇਹ ਭੱਤਾ ਮਿਲੇਗਾ। ਇਸ ਨੂੰ ਪਿਛਲੀ ਸਰਕਾਰ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਭੱਤਾ ਬਹਾਲ ਕੀਤੇ ਜਾਣ ਦਾ ਐਲਾਨ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਡਾ. ਬਲਜੀਤ ਕੌਰ ਨੇ ਸ਼ਨੀਵਾਰ ਨੂੰ ਕੌਮਾਂਤਰੀ ਦਿਵਿਆਂਗਤਾ ਦਿਵਸ ‘ਤੇ ਮਲੋਟ ਵਿਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਸਕੀਮ 6ਵੇਂ ਵਿੱਤ ਕਮਿਸ਼ਨ ਦੇ ਲਾਗੂ ਹੋਣ ਦੌਰਾਨ ਬੰਦ ਕਰ ਦਿੱਤੀ ਗਈ ਸੀ। ਹੁਣ ਸਬੰਧਤ ਮੁਲਾਜ਼ਮਾਂ ਨੂੰ 1,000 ਰੁਪਏ ਪ੍ਰਤੀ ਮਹੀਨੇ ਆਵਾਜਾਈ ਭੱਤਾ ਮਿਲੇਗਾ। ਇਸ ਮੌਕੇ ‘ਤੇ 12 ਦਿਵਿਆਂਗਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੀ ਵੰਡੇ ਗਏ।
ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਕੈਬਨਿਟ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਹੁਣ ਤੋਂ 60 ਫੀਸਦੀ ਦਿਵਿਆਂਗਤਾ ਦੀ ਬਜਾਏ 40 ਫੀਸਦੀ ਦਿਵਿਆਂਗਤਾ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਦੇ ਨੇੜੇ ਤਬਦੀਲ ਕੀਤਾ ਜਾ ਸਕਦਾ ਹੈ। ਡਾ: ਬਲਜੀਤ ਕੌਰ ਨੇ ਕਿਹਾ ਕਿ ਪੈਨਸ਼ਨ ਘੁਟਾਲੇ ਦੀ ਜਾਂਚ ਚੱਲ ਰਹੀ ਹੈ, 90 ਹਜ਼ਾਰ ਫਰਜ਼ੀ ਪੈਨਸ਼ਨਰਾਂ ਦਾ ਪਰਦਾਫਾਸ਼ ਹੋਇਆ ਹੈ |
ਵੀਡੀਓ ਲਈ ਕਲਿੱਕ ਕਰੋ -: