ਪੰਜਾਬ ਵਿੱਚ ਠੰਡ ਨੇ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਹਲਕੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ । ਸ਼ਨੀਵਾਰ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 25.2 ਡਿਗਰੀ ਰਿਹਾ, ਜੋ ਆਮ ਨਾਲੋਂ ਡੇਢ ਡਿਗਰੀ ਵੱਧ ਸੀ । ਇਸ ਦੇ ਨਾਲ ਹੀ ਰਾਤ ਦੇ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਇਹ ਆਮ ਨਾਲੋਂ 0.2 ਡਿਗਰੀ ਵੱਧ ਰਿਹਾ । ਉੱਥੇ ਹੀ ਘੱਟੋ-ਘੱਟ ਤਾਪਮਾਨ 7.4 ਡਿਗਰੀ ਦਰਜ ਕੀਤਾ ਗਿਆ ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ । ਅਜਿਹੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਘੱਟੋ-ਘੱਟ ਤਾਪਮਾਨ 6 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ।
ਆਈਐਮਡੀ ਦਿੱਲੀ ਦੇ ਮੌਸਮ ਵਿਭਾਗ ਅਨੁਸਾਰ ਇਸ ਵਾਰ ਵੈਸਟਰਨ ਡਿਸਟਰਬੈਂਸ ਦਾ ਜ਼ਿਆਦਾ ਅਸਰ ਨਹੀਂ ਦੇਖਿਆ ਗਿਆ । ਸੂਬੇ ਵਿੱਚ ਹੁਣੇ ਹੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਦੱਸ ਦੇਈਏ ਕਿ ਠੰਡ ਵਿੱਚ ਵਾਧਾ ਹੋਣ ਕਾਰਨ ਸੂਬੇ ਦੇ ਕਈ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (AQI) ਮਾੜੀ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ । ਜੇਕਰ ਇੱਥੇ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਹਵਾ ਗੁਣਵੱਤਾ ਸੂਚਕ ਅੰਕ ਸਵੇਰੇ 176 ਸੀ ।
ਵੀਡੀਓ ਲਈ ਕਲਿੱਕ ਕਰੋ -: