ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਵਿਧਾਨ ਸਭਾ ਸੀਟਾਂ ‘ਤੇ ਸ਼ਾਮ 5 ਵਜੇ ਤੱਕ ਵੋਟਿੰਗ ਜਾਰੀ ਰਹੇਗੀ । ਇਸ ਦੇ ਨਾਲ ਹੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਮ ਵੀ ਵੋਟ ਪਾਉਣਗੇ । ਵੋਟਿੰਗ ਪ੍ਰਕਿਰਿਆ ਦਾ ਹਿੱਸਾ ਬਣਨ ਤੋਂ ਪਹਿਲਾਂ ਪੀਐਮ ਮੋਦੀ ਨੇ ਗੁਜਰਾਤ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਪੀਐੱਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਦੂਜੇ ਪੜਾਅ ਵਿੱਚ ਵੋਟਿੰਗ ਜਾਰੀ ਹੈ। ਮੈਂ ਸਾਰੇ ਲੋਕਾਂ, ਖਾਸ ਕਰਕੇ ਨੌਜਵਾਨ ਵੋਟਰਾਂ ਅਤੇ ਮਹਿਲਾ ਵੋਟਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ । ਉਨ੍ਹਾਂ ਇਹ ਵੀ ਦੱਸਿਆ ਕਿ ਉਹ ਸਵੇਰੇ 9 ਵਜੇ ਅਹਿਮਦਾਬਾਦ ਵਿੱਚ ਵੋਟ ਪਾਉਣ ਜਾਣਗੇ।
ਇਹ ਵੀ ਪੜ੍ਹੋ: ‘ਪੌੜੀਆਂ ਤੋਂ ਡਿੱਗ ਕੇ ਹੋਰ ਬੀਮਾਰ ਹੋਏ ਪੁਤਿਨ’, ਮੀਡੀਆ ਰਿਪੋਰਟ ‘ਚ ਕੀਤਾ ਗਿਆ ਬਲੱਡ ਕੈਂਸਰ ਦਾ ਦਾਅਵਾ
ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ । ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਗੁਜਰਾਤ ਵਿੱਚ ਅੱਜ ਵੋਟਿੰਗ ਦਾ ਦੂਜਾ ਅਤੇ ਆਖਰੀ ਪੜਾਅ ਹੈ । ਮੈਂ ਇਸ ਪੜਾਅ ਦੇ ਸਾਰੇ ਵੋਟਰਾਂ, ਖਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਗੁਜਰਾਤ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੀ ਸਰਕਾਰ ਨੂੰ ਭਾਰੀ ਬਹੁਮਤ ਨਾਲ ਚੁਣਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਿੰਗ ਕਰੋ। । ਗੁਜਰਾਤ ਦਾ ਸੁਨਹਿਰੀ ਭਵਿੱਖ ਤੁਹਾਡੀ ਇੱਕ ਵੋਟ ਵਿੱਚ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਜਨਤਾ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਗੁਜਰਾਤ ਦੀਆਂ ਨਵੀਆਂ ਉਮੀਦਾਂ ਦੀ ਚੋਣ ਹੈ। ਇਹ ਬਹੁਤ ਵਧੀਆ ਮੌਕਾ ਹੈ ਜੋ ਦਹਾਕਿਆਂ ਬਾਅਦ ਆਇਆ ਹੈ। ਭਵਿੱਖ ਵੱਲ ਦੇਖਦੇ ਹੋਏ ਗੁਜਰਾਤ ਦੀ ਤਰੱਕੀ ਲਈ ਜ਼ਰੂਰ ਵੋਟ ਪਾਓ, ਇਸ ਵਾਰ ਕੁਝ ਵੱਖਰਾ ਅਤੇ ਸ਼ਾਨਦਾਰ ਕਰ ਕੇ ਆਓ।
ਵੀਡੀਓ ਲਈ ਕਲਿੱਕ ਕਰੋ -: