ਪੰਜਾਬ ਵਿਚ ਫੂਡ ਐਂਡ ਸਪਲਾਈ ਡਿਪਾਰਮੈਂਟ ਵਿਚ ਹੋਏ ਟੈਂਡਰ ਘਪਲੇ ਵਿਚ ਅਦਾਲਤ ਨੇ ਸਾਬਕਾ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਨੂੰ ਭਗੌੜਾ ਕਰਾਰ ਦਿੱਤਾ ਹੈ। ਦੋਸ਼ੀ ਦੀ ਗ੍ਰਿਫਤਾਰੀ ਲਈ ਰੈੱਡ ਕਾਰਨਰ ਨੋਟਿਸ ਜਾਰੀ ਹੋ ਗਿਆ ਹੈ। ਦੋਸ਼ੀ ਸਿੰਗਲਾ ਫਿਲਹਾਲ ਵਿਦੇਸ਼ ਵਿਚ ਰਹਿ ਰਿਹਾ ਹੈ। ਵਿਜੀਲੈਂਸ ਵੱਲੋਂ ਸਿੰਗਲਾ ਦੇ ਘਰ ‘ਤੇ ਰਿਕਾਰਡਾਂ ਨੂੰ ਖੰਗਾਲਿਆ ਜਾ ਰਿਹਾ ਹੈ।
ਦੋਸ਼ੀ ਸਿੰਗਲਾ ਨੂੰ ਸੀਜੇਐੱਮ ਸੁਮਿਤ ਮੱਕੜ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਵਿਜੀਲੈਂਸ ਵੱਲੋਂ ਫੜੇ ਗਏ ਠੇਕੇਦਾਰ ਤੇਲੂ ਰਾਮ ਨੇ ਵਿਜੀਲੈਂਸ ਨੂੰ ਦਿੱਤੇ ਬਿਆਨ ਵਿਚ ਕਿਹਾ ਸੀ ਕਿ ਉਸ ਨੇ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀਏ ਨੂੰ 6 ਲੱਖ ਦੀ ਰਿਸ਼ਵਤ ਦਿੱਤੀ ਸੀ ਤੇ ਟੈਂਡਰ ਲੈਣ ਲਈ ਵੀ ਆਰਕੇ ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ।
ਵਿਜੀਲੈਂਸ ਨੇ ਦੱਸਿਆ ਕਿ ਇਸ ਮਾਮਲੇ ਵਿਚ FIR 16 ਅਗਸਤ 2022 ਨੂੰ ਹੋਈ ਸੀ ਜਿਸ ਵਿਚ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ, ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਤੇ ਪਾਰਟਨਰ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਨਾਲ-ਨਾਲ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੇ ਮੁਲਾਜ਼ਮਾਂ ਖਿਲਾਫ ਵੀ ਮਾਮਲਾ ਪਹਿਲਾਂ ਤੋਂ ਦਰਜ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਪਹਿਲਕਦਮੀ, ‘ਆਸ਼ੀਰਵਾਦ ਯੋਜਨਾ’ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਦੀ ਕੀਤੀ ਸ਼ੁਰੂਆਤ
ਟੈਂਡਰ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਇਹ ਦੋਵੇਂ ਫਾਈਲਾਂ ਫੂਡ ਐਂਡ ਸਿਵਲ ਸਪਲਾਈ ਵਿਭਾਗ ਤੋਂ ਮੰਗੀ ਸੀ। ਇਸ ਦੇ ਬਾਅਦ ਲਗਭਗ ਇਕ ਹਫਤੇ ਤੱਕ ਫਾਈਲਾਂ ਦੀ ਭਾਲ ਕੀਤੀ ਸੀ। ਇਸ ਦੇ ਬਾਵਜੂਦ ਫਾਈਲਾਂ ਨਹੀਂ ਮਿਲੀਆਂ। ਵਿਭਾਗ ਦੇ ਅਫਸਰ ਮੁਤਾਬਕ ਇਹ ਫਾਈਲਾਂ ਨਾ ਮਿਲਣ ਦੇ ਬਾਅਦ ਸਾਰੇ ਮੁਲਾਜ਼ਮਾਂ ਤੋਂ ਸਰਟੀਫਿਕੇਟ ਲਏ ਜਾ ਰਹੇ ਹਨ। ਇਹ ਫਾਈਲਾਂ ਨਹੀਂ ਲੱਭੀਆਂ ਜਾ ਸਕਦੀਆਂ। ਇਸ ਦੇ ਬਾਅਦ ਚੰਡੀਗੜ੍ਹ ਪੁਲਿਸ ਨੂੰ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: