ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲੇ ‘ਚ ਲੜਕੀ ਦੀ ਅਣਦੇਖੀ ਤੋਂ ਗੁੱਸੇ ‘ਚ ਆ ਕੇ ਇਕ ਸਾਫਟਵੇਅਰ ਇੰਜੀਨੀਅਰ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਸਰਜੀਕਲ ਚਾਕੂ ਨਾਲ ਲੜਕੀ ਦਾ ਗਲਾ ਵੱਢ ਦਿੱਤਾ। ਇਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਫਿਲਹਾਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਲੜਕੀ ਦੀ ਪਛਾਣ ਤਪੱਸਵੀ ਵਿਜੇਵਾੜਾ (20) ਵਜੋਂ ਹੋਈ ਹੈ, ਜੋ ਕਿ ਬੈਚਲਰ ਆਫ਼ ਡੈਂਟਲ ਸਰਜਰੀ ਦੀ ਵਿਦਿਆਰਥਣ ਸੀ। ਉਹ ਦੋ ਸਾਲ ਪਹਿਲਾਂ ਸੋਸ਼ਲ ਮੀਡੀਆ ‘ਤੇ ਦੋਸ਼ੀ ਗਣੇਸ਼ਵਰ (24) ਦੇ ਸੰਪਰਕ ‘ਚ ਆਈ ਸੀ। ਬਾਅਦ ਵਿਚ ਉਨ੍ਹਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ, ਪਰ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਵਿਚਕਾਰ ਮਨ-ਮੁਟਾਵ ਪੈਦਾ ਹੋ ਗਏ ਸਨ। ਇਸ ਤੋਂ ਬਾਅਦ ਦੋਸ਼ੀ ਨੇ ਲੜਕੀ ਨਾਲ ਗੱਲ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਪਰ ਲੜਕੀ ਇਨਕਾਰ ਕਰਦੀ ਰਹੀ।
ਜਾਣਕਾਰੀ ਅਨੁਸਾਰ ਕੁਝ ਮਹੀਨੇ ਪਹਿਲਾਂ ਲੜਕੀ ਨੇ ਉਸਦੇ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਲੜਕੇ ਨੂੰ ਲੜਕੀ ਨੂੰ ਪ੍ਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ ਗਈ ਸੀ। ਤਪੱਸਵੀ ਪਿਛਲੇ ਇੱਕ ਹਫ਼ਤੇ ਤੋਂ ਗੁੰਟੂਰ ਨੇੜੇ ਤੱਕੇਲਾਪਡੂ ਵਿੱਚ ਆਪਣੇ ਦੋਸਤ ਨਾਲ ਰਹਿ ਰਹੀ ਸੀ। ਲੜਕੀ ਦਾ ਪਤਾ ਜਾਣਨ ਤੋਂ ਬਾਅਦ ਗਣੇਸ਼ਵਰ ਸੋਮਵਾਰ ਨੂੰ ਉੱਥੇ ਗਿਆ ਅਤੇ ਲੜਕੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਆਂ ਲਈ ਖੁਸ਼ਖਬਰੀ ! 24 ਘੰਟੇ ਪਾਣੀ ਮਿਲਣ ਦਾ ਰਾਹ ਹੋਇਆ ਸਾਫ਼, ਡੀਲ ਸਾਈਨ
ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਗੁੱਸੇ ‘ਚ ਆ ਕੇ ਲੜਕੇ ਨੇ ਸਰਜੀਕਲ ਚਾਕੂ ਕੱਢ ਕੇ ਉਸ ਦਾ ਗਲਾ ਵੱਢ ਦਿੱਤਾ। ਇਹ ਦੇਖ ਕੇ ਤਪੱਸਵੀ ਦੀ ਸਹੇਲੀ ਗੁਆਂਢੀਆਂ ਨੂੰ ਬੁਲਾਉਣ ਲਈ ਘਰੋਂ ਬਾਹਰ ਭੱਜੀ। ਗਣੇਸ਼ਵਰ ਖੂਨ ਨਾਲ ਲਹੂ ਲੁਹਾਨ ਤਪੱਸਵੀ ਨੂੰ ਘਸੀਟ ਕੇ ਨਾਲ ਵਾਲੇ ਕਮਰੇ ‘ਚ ਲੈ ਗਿਆ ਅਤੇ ਸਥਾਨਕ ਲੋਕਾਂ ਦੇ ਆਉਣ ਤੋਂ ਪਹਿਲਾਂ ਦਰਵਾਜ਼ਾ ਬੰਦ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਗੁਆਂਢੀਆਂ ਨੇ ਜਿਵੇਂ ਹੀ ਦਰਵਾਜ਼ਾ ਖੋਲ੍ਹਿਆ ਤਾਂ ਉਸ ਨੇ ਆਪਣਾ ਹੱਥ ਵੱਢਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਲੜਕੀ ਨੂੰ ਗੁੰਟੂਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।