ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਖਿਲਾਫ ਪੰਜਾਬ ਵਿਜੀਲੈਂਸ ਵੱਲੋਂ ਜਾਰੀ ਲੁਕਆਊਟ ਨੋਟਿਸ ‘ਤੇ ਰੋਕ ਲਗਾ ਦਿੱਤੀ ਹੈ ਤੇ ਵਿਜੀਲੈਂਸ ਨੂੰ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ।
ਇਸ ਦਰਮਿਆਨ ਸਰਵੇਸ਼ ਕੌਸ਼ਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਹੈ ਕਿ ਉਹ ਤਿੰਨ ਹਫਤੇ ਵਿਚ ਵਿਦੇਸ਼ ਤੋਂ ਵਾਪਸ ਪਰਤਣ ਦੇ ਬਾਅਦ ਵਿਜੀਲੈਂਸ ਜਾਂਚ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਹਾਈਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਇਸ ਮਾਮਲੇ ਵਿਚ ਸੁਣਵਾਈ ਦੌਰਾਨ ਕਿਹਾ ਕਿ ਸਰਵੇਸ਼ ਕੌਸ਼ਲ ਦੇ ਵਿਦੇਸ਼ ਵਿਚ ਰਹਿਣ ਦੌਰਾਨ ਉਨ੍ਹਾਂ ਦੇ ਖਿਲਾਫ ਲੁਕ ਆਊਟ ਨੋਟਿਸ ਵੀ ਗਲਤ ਤਰੀਕੇ ਨਾਲ ਜਾਰੀ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਐੱਲਓਸੀ ਉਨ੍ਹਾਂ ਦੀ ਵਤਨ ਵਾਪਸੀ ਦੇ ਰਸਤੇ ਵਿਚ ਰੋੜਾ ਬਣ ਗਈ ਹੈ। ਇਸ ਮਾਮਲੇ ਵਿਚ ਸਟੇਅ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਸਰਵੇਸ਼ ਕੌਸ਼ਲ ਵੱਲੋਂ ਐਡਵੋਕੇਟ ਆਰ.ਐੱਸ.ਚੀਮਾ, ਨਿਤਿਨ ਕੌਸ਼ਲ ਅਤੇ ਹੋਰ ਵਕੀਲ ਪੇਸ਼ ਹੋਏ, ਜਦਕਿ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਗੌਰਵ ਗਰਗ ਧੂਰੀਵਾਲਾ ਅਤੇ ਭਾਰਤ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਿਟਰ ਜਨਰਲ ਸਤਿਆ ਪਾਲ ਜੈਨ ਪੇਸ਼ ਹੋਏ। ਅਦਾਲਤ ਨੇ ਇਸ ਕੇਸ ਨੂੰ ਕੇਬੀਐਸ ਸਿੱਧੂ ਕੇਸ ਨਾਲ ਜੋੜਦਿਆਂ ਅਗਲੀ ਸੁਣਵਾਈ ਦੀ ਤਰੀਕ 8 ਫਰਵਰੀ 2023 ਨਿਸ਼ਚਿਤ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: