ਬੈਂਕਾਕ : ਥਾਈਲੈਂਡ ਦੇ ਦੱਖਣੀ ਹਿੱਸੇ ਵਿਚ ਮੰਗਲਵਾਰ ਨੂੰ ਬੰਬ ਧਮਾਕਾ ਹੋਇਆ ਜਿਸ ਵਿਚ 3 ਰੇਲਵੇ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 4 ਕਰਮਚਾਰੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਧਮਾਕਾ ਉਦੋਂ ਵਾਪਰਿਆ ਜਦੋਂ ਕਰਮਚਾਰੀ ਹਫਤੇ ਦੇ ਅੰਤ ਵਿਚ ਹੋਏ ਇਕ ਹੋਰ ਧਮਾਕੇ ਵਾਲੀ ਥਾਂ ਤੋਂ ਮਲਬਾ ਸਾਫ਼ ਕਰ ਰਹੇ ਸਨ । ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ 6.30 ਵਜੇ ਉਸ ਸਮੇਂ ਹੋਇਆ ਜਦੋਂ ਰੇਲਵੇ ਕਰਮਚਾਰੀ ਖਲੋਂਗ ਨਗਈ ਸਟੇਸ਼ਨ ਦੇ ਨੇੜੇ ਪਟੜੀਆਂ ਦੀ ਮੁਰੰਮਤ ਕਰ ਰਹੇ ਸਨ ਜੋ ਸ਼ਨੀਵਾਰ ਨੂੰ ਹੋਏ ਧਮਾਕੇ ਵਿਚ ਨੁਕਸਾਨੇ ਗਏ ਸਨ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਧਮਾਕੇ ਕਾਰਨ ਇਕ ਮਾਲ ਗੱਡੀ ਪਲਟ ਗਈ ਸੀ । ਇਸ ਧਮਾਕੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ ਪਰ ਰੇਲਵੇ ਰੂਟ ਬੰਦ ਕਰਨਾ ਪਿਆ ਸੀ। ਪੁਲਿਸ ਨੇ ਦੱਸਿਆ ਕਿ ਜਾਂਚ ਆਪਣੇ ਸ਼ੁਰੂਆਤੀ ਪੜਾਅ ‘ਤੇ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: