ਦਿੱਲੀ ਨਗਰ ਨਿਗਮ ਵਿੱਚ ਪਿਛਲੇ 15 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਦਾ ਪੱਤਾ ਸਾਫ਼ ਹੋ ਗਿਆ ਹੈ । ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ । ਰਾਜ ਚੋਣ ਕਮਿਸ਼ਨ ਦੇ ਤਾਜ਼ਾ ਅੰਕੜਿਆਂ ਅਨੁਸਾਰ ‘ਆਪ’ ਨੇ 134 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ । ਉੱਥੇ ਹੀ ਦੂਜੇ ਪਾਸੇ ਭਾਜਪਾ ਨੂੰ 104 ਸੀਟਾਂ, ਕਾਂਗਰਸ ਨੂੰ 9 ਸੀਟਾਂ ਅਤੇ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।
MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਿੰਗ ਹੋਈ ਸੀ । ਬਹੁਮਤ ਦੇ ਲਈ ਜਾਦੂਈ ਅੰਕੜਾ 126 ਹੈ । ਅਰਵਿੰਦ ਕੇਜਰੀਵਾਲ ਨੇ ‘ਆਪ’ ਦੀ ਜਿੱਤ ‘ਤੇ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਆਪਣੇ ਪੁੱਤਰ ਤੇ ਭਰਾ ਨੂੰ ਦਿੱਲੀ ਦੀ ਸਫ਼ਾਈ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਅਸੀਂ ਪੀਐਮ ਮੋਦੀ ਦੀ ਮਦਦ ਨਾਲ ਵਿਕਾਸ ਕਰਾਂਗੇ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਿੱਲੀ ਦੀ ਜਨਤਾ ਨੇ ਦਿੱਲੀ ਦੀ ਸਫਾਈ ਦੀ ਜ਼ਿੰਮੇਵਾਰੀ ਦਿੱਤੀ ਹੈ । ਮੈਂ ਦਿੱਲੀ ਦੇ ਲੋਕਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਾਂਗਾ । ਦਿੱਲੀ ਵਿੱਚ ‘ਆਪ’ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਨਾਅਰਾ ਲਗਾਇਆ ਕਿ ‘ਭ੍ਰਿਸ਼ਟਾਚਾਰ ਦਾ ਇੱਕ ਹੀ ਕਾਲ, ਕੇਜਰੀਵਾਲ’।
ਵੀਡੀਓ ਲਈ ਕਲਿੱਕ ਕਰੋ -: