ਕਪੂਰਥਲਾ- ਪੰਜਾਬ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਚੰਗੇ ਭਵਿੱਖ ਖ਼ਾਤਿਰ ਵਿਦੇਸ਼ ਜਾ ਰਹੇ ਕਪੂਰਥਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਮੌਤ ਹੋਣ ਦੀ ਬੜੀ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਯੂਰਪ ਜਾ ਰਹੇ ਕਪੂਰਥਲਾ ਦੇ ਕਸਬਾ ਨਡਾਲਾ ਦੇ 43 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਜੋਂ ਹੋਈ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਛੋਟੇ ਭਰਾ ਡਾ. ਅਮਰਜੀਤ ਸਿੰਘ ਵਾਲੀਆ ਅਤੇ ਮੋਹਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੇਰਾ ਭਰਾ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਾਸੀ ਨਡਾਲਾ ਚੰਗੇ ਭਵਿੱਖ ਲਈ ਯੂਰਪ ਜਾਣ ਲਈ ਨਿਕਲਿਆ ਸੀ ਅਤੇ ਸਰਬੀਆ ਦੇਸ਼ ਪੁਹੰਚ ਚੁੱਕਿਆ ਸੀ। ਬੀਤੀ 28 ਨਵੰਬਰ ਨੂੰ ਭਰਾ ਦੇ ਗੁਰੱਪ ਮੈਂਬਰਾਂ ਦਾ ਫੋਨ ਆਇਆ ਕਿ ਤੁਹਾਡੇ ਭਰਾ ਨੂੰ ਹਾਰਟ ਅਟੈਕ ਆ ਚੁੱਕਾ ਹੈ, ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਬਹੁਤ ਗੰਭੀਰ ਹੈ।
ਇਹ ਵੀ ਪੜ੍ਹੋ : RBI ਨੇ UPI ਨੂੰ ਲੈ ਕੇ ਕੀਤਾ ਵੱਡਾ ਐਲਾਨ, ਜੋੜਿਆ ਜਾਵੇਗਾ ਇਹ ਨਵਾਂ ਫੀਚਰ
ਇਸ ‘ਤੋਂ ਤੋਂ ਬਾਅਦ ਮੰਗਲਵਾਰ ਨੂੰ ਫਿਰ ਇਕ ਫੋਨ ਆਇਆ ਕਿ ਗੁਰਵਿੰਦਰਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਰਾ ਗੁਰਵਿੰਦਰਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਕਤ ਵਿਅਕਤੀ ਦੀ ਇਸ ਬੇਵਕਤ ਹੋਈ ਮੌਤ ਨੂੰ ਲੈ ਕੇ ਇਲਾਕੇ ‘ਚ ਸੋਗ ਦਾ ਮਾਹੌਲ ਬਣ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: