ਨਵੀਂ ਦਿੱਲੀ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਜ ਬੁੱਧਵਾਰ ਨੂੰ ਪੰਜਾਬ ਪੁਲਿਸ ਨੂੰ ਟਰਾਂਜਿਟ ਰਿਮਾਂਡ ਮਿਲਿਆ ਹੈ। ਜਾਣਕਾਰੀ ਮੁਤਾਬਕ ਮੁਕਤਸਰ ਸਾਹਿਬ ਦੀ ਪੁਲਿਸ ਲਾਰੈਂਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਪੁਲਿਸ ਨੂੰ 24 ਘੰਟਿਆਂ ਦੇ ਅੰਦਰ ਬਿਸ਼ਨੋਈ ਨੂੰ ਕੋਰਟ ’ਚ ਪੇਸ਼ ਕਰਨਾ ਹੋਵੇਗਾ। 20 ਤਾਰੀਖ਼ ਨੂੰ ਪੰਜਾਬ ਪੁਲਿਸ ਲਾਰੈਂਸ ਨੂੰ ਵਾਪਸ ਦਿੱਲੀ ਲੈ ਕੇ ਆਵੇਗੀ।
ਦੱਸਣਯੋਗ ਗੱਲ ਇਹ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੁੱਛ-ਗਿੱਛ ਲਈ ਹਿਰਾਸਤ ’ਚ ਲਿਆ ਸੀ। NIA ਵੱਲੋਂ ਲਾਰੈਂਸ ਨੂੰ ਬਠਿੰਡਾ ਦੀ ਜੇਲ੍ਹ ’ਚੋਂ ਗ੍ਰਿਫ਼ਤਾਰ ਕਰ ਕੇ ਦਿੱਲੀ ਲਿਆਇਆ ਗਿਆ ਸੀ। NIA ਨੇ ਬਿਸ਼ਨੋਈ ਨੂੰ UAPA (ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ) ਐਕਟ ਤਹਿਤ ਹਿਰਾਸਤ ’ਚ ਲਿਆ ਸੀ। ਲਾਰੈਂਸ ਬਿਸ਼ਨੋਈ ਦੇ ਅੱਤਵਾਦ ਨਾਲ ਕੁਨੈਕਸ਼ਨ ਜੁੜ ਰਹੇ ਸਨ ਅਤੇ ਕਈ ਇਨਪੁਟ ਵੀ ਸਾਹਮਣੇ ਆ ਰਹੇ ਸਨ। ਇਸ ਕਰਕੇ NIA ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਬਠਿੰਡਾ ਜੇਲ੍ਹ ’ਚੋਂ 10 ਦਿਨ ਦੇ ਰਿਮਾਂਡ ’ਤੇ ਲੈ ਕੇ ਆਈ ਸੀ।
ਵੀਡੀਓ ਲਈ ਕਲਿੱਕ ਕਰੋ -: