ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਇੱਕ ਵਿਅਕਤੀ ਤੋਂ 30 ਲੱਖ ਰੁਪਏ ਦੀ ਫਿਰੌਤੀ ਲੈਣ ਦੇ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਫਿਰੌਤੀ ਲਈ ਸੀ।
ਲੱਖਾਂ ਦੀ ਮੰਗ ਨੂੰ ਲੈ ਕੇ ਬਿਸ਼ਨੋਈ ਖਿਲਾਫ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਾ 387 506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਕਾਰਨ ਅੱਜ ਸਵੇਰੇ ਭਾਰੀ ਪੁਲਸ ਸੁਰੱਖਿਆ ਦੇ ਚੱਲਦਿਆਂ ਗੈਂਗਸਟਰ ਲਾਰੈਂਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਬਿਸ਼ਨੋਈ ਦੀ NIA ਹਿਰਾਸਤ ਅੱਜ ਖ਼ਤਮ ਹੋ ਰਹੀ ਸੀ ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। NIA ਨੇ ਬਿਸ਼ਨੋਈ ਖ਼ਿਲਾਫ਼ ਯੂਏਪੀਏ ਤਹਿਤ ਨਵਾਂ ਕੇਸ ਦਰਜ ਕੀਤਾ ਹੈ। NIA ਮੁਤਾਬਕ ਬਿਸ਼ਨੋਈ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਰਿਹਾ ਹੈ। ਅੱਤਵਾਦੀ ਗਤੀਵਿਧੀਆਂ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਬਿਸ਼ਨੋਈ ਸਮੇਤ ਤਿੰਨ ਦੋਸ਼ੀਆਂ ਦੀ ਆਵਾਜ਼ ਦੇ ਨਮੂਨੇ ਲੈਣ ਦੀ ਇਜਾਜ਼ਤ ਮੰਗੀ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦਿੱਲੀ ਪੁਲਿਸ ਮੁਤਾਬਕ ਲਾਰੈਂਸ ਬਿਸ਼ਨੋਈ ਦਿੱਲੀ ਦੇ ਤਿਹਾੜ ‘ਚ ਠਹਿਰਣ ਦੌਰਾਨ ਜਿਸ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਿਹਾ ਸੀ, ਉਸ ਦੀ ਵਰਤੋਂ ਹੁਣ ਤਿਹਾੜ ਜੇਲ੍ਹ ‘ਚ ਬੰਦ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦਾ ਇੱਕ ਮੈਂਬਰ ਕਰ ਰਿਹਾ ਹੈ। ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਮੈਂਬਰਾਂ ਵਿਚਾਲੇ ਹੋਈ ਗੱਲਬਾਤ ਨੂੰ ਰੋਕਿਆ ਗਿਆ ਹੈ। ਦਿੱਲੀ ਵਿੱਚ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗਰੋਹ ਦੇ ਬਾਕੀ ਮੈਂਬਰਾਂ ਖ਼ਿਲਾਫ਼ ਮਕੋਕਾ ਤਹਿਤ ਕੇਸ ਦਰਜ ਕੀਤੇ ਗਏ ਹਨ।