ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ’ਚ ਸੂਬੇ ਦੀ ਸੱਤਾਧਾਰੀ ਭਾਜਪਾ ਪਾਰਟੀ 30 ਅਤੇ ਵਿਰੋਧੀ ਧਿਰ ਕਾਂਗਰਸ 35 ਸੀਟ ਨਾਲ ਅੱਗੇ ਚਲ ਰਹੀ ਹੈ। ਆਜ਼ਾਦ ਉਮੀਦਵਾਰਾਂ ਨੂੰ 4 ਸੀਟਾਂ ਮਿਲੀਆਂ ਹਨ, ਜਦਕਿ ਆਮ ਆਮਦੀ ਪਾਰਟੀ ਨੇ ਅਜੇ ਖਾਤਾ ਵੀ ਨਹੀਂ ਖੋਲ੍ਹਿਆ। ਇਹ ਜਾਣਕਾਰੀ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਮਿਲੀ ਹੈ। ਹਿਮਾਚਲ ’ਚ 59 ਥਾਵਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾਂ 30 ਮਿੰਟ ’ਚ ਡਾਕ ਮਤ ਪੱਤਰਾਂ ਦੀ ਗਿਣਤੀ ਹੋਈ, ਜਿਸ ਤੋਂ ਬਾਅਦ ਸਾਢੇ 8 ਵਜੇ EVM ’ਚ ਦਰਜ ਵੋਟਾਂ ਦੀ ਗਿਣਤੀ ਸ਼ੁਰੂ ਕੀਤੀ ਗਈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਗੁਜਰਾਤ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ BJP ਨੇ ਬਣਾਈ ਲੀਡ
ਦੱਸ ਦੇਈਏ ਕਿ ਸ਼ਾਂਤੀਪੂਰਨ ਤਰੀਕੇ ਨਾਲ ਵੋਟਾਂ ਦੀ ਗਿਣਤੀ ਸੰਪੰਨ ਕਰਾਉਣ ਲਈ ਸਾਰੇ ਵੋਟਿੰਗ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਵਿਵਸਥਾ ਦਾ ਪ੍ਰਬੰਧ ਕੀਤਾ ਗਿਆ ਹੈ। ਹਿਮਾਚਲ ’ਚ ਇਸ ਵਾਰ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਤ੍ਰਿਕੋਣਾ ਮੁਕਾਬਲਾ ਵੇਖਣ ਨੂੰ ਮਿਲੇਗਾ। ਸੂਬੇ ਦੀ 68 ਮੈਂਬਰੀ ਵਿਧਾਨ ਸਭਾ ਲਈ ਬੀਤੀ 12 ਨਵੰਬਰ ਨੂੰ ਚੋਣਾਂ ਹੋਈਆਂ ਸਨ, ਜਿਸ ’ਚ 412 ਉਮੀਦਵਾਰਾਂ ਦੀ ਸਿਆਸੀ ਕਿਸਮਤ EVM ’ਚ ਕੈਦ ਹੋ ਗਈ। ਇਸ ਵਾਰ ਵਿਧਾਨ ਸਭਾ ਚੋਣਾਂ ’ਚ 76.6 ਫ਼ੀਸਦੀ ਵੋਟਰਾਂ ਨੇ ਵੋਟਿੰਗ ਕੇਂਦਰਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਇਤਿਹਾਸ ਰਚ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: