ਜਲੰਧਰ ਦੇ ਨਕੋਦਰ ‘ਚ ਕੱਪੜਾ ਵਪਾਰੀ ਤੇ ਉਸ ਦੇ ਗੰਨਮੈਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਕਾਰੋਬਾਰੀ ਟਿੰਮੀ ਚਾਵਲਾ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਬੁੱਧਵਾਰ ਨੂੰ ਟਿੰਮੀ ਚਾਵਲਾ ਦੀ ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਵਿੱਚ ਭੁਪਿੰਦਰ ਸਿੰਘ ਉਰਫ ਟਿੰਮੀ ਚਾਵਲਾ ਦਾ ਗੰਨਮੈਨ ਵੀ ਜ਼ਖਮੀ ਹੋ ਗਿਆ ਸੀ, ਜਿਸ ਦੀ ਬਾਅਦ ਵਿਚ ਮੌਤ ਹੋ ਗਈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਗੰਨਮੈਨ ਮਨਦੀਪ ਸਿੰਘ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ। ਇਸ ਦੇ ਨਾਲ ਹੀ HDFC ਬੈਂਕ ਵੱਲੋਂ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦੁਖ਼ਦਾਈ ਖ਼ਬਰ: ਆਸਟ੍ਰੇਲੀਆ ਕਾਰ ਹਾਦਸੇ ‘ਚ ਪੰਜਾਬੀ ਵਿਅਕਤੀ ਦੀ ਮੌਤ, ਪਤਨੀ ਤੇ ਬੱਚੇ ਸਣੇ 4 ਜ਼ਖ਼ਮੀ
ਦੱਸਣਯੋਗ ਹੈ ਕਿ 30 ਲੱਖ ਦੀ ਫ਼ਿਰੌਤੀ ਨਾ ਦੇਣ ‘ਤੇ ਸ਼ਰੇਆਮ ਨਕੋਦਰ ਦੇ ਕੱਪੜਾ ਕਾਰੋਬਾਰੀ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੱਪੜਾ ਕਾਰੋਬਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨਕੋਦਰ ਦੇ ਕੁਝ ਹੋਰ ਲੋਕਾਂ ਨੂੰ ਵੀ ਫਿਰੌਤੀ ਦੇ ਫੋਨ ਆਏ ਹਨ।
ਵੀਡੀਓ ਲਈ ਕਲਿੱਕ ਕਰੋ -: