BSF ਦੀ 136 ਬਟਾਲੀਅਨ ਨੇ ਭਾਰਤ-ਪਾਕਿ ਸਰਹੱਦ ‘ਤੇ 8 ਪੈਕਟ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡਿਊਟੀ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਚੈਕ ਪੋਸਟ ਡੋਨਾ ਤੇਲੁਮਲ ਦੇ ਖੇਤਰ ਵਿੱਚ ਇਹ ਖੇਪ ਬਰਾਮਦ ਕੀਤੀ ਹੈ। ਇਸਦੇ ਨਾਲ ਹੀ BSF ਨੇ ਅਣਪਛਾਤੇ ਵਿਅਕਤੀਆਂ ਦੇ ਪੈਰਾਂ ਦੇ ਨਿਸ਼ਾਨ ਵੀ ਵੇਖੇ। ਜਿਸ ਕਾਰਨ ਇਲਾਕੇ ‘ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਤਹਿਤ BSF ਨੂੰ ਟੇਪ ਨਾਲ ਲਪੇਟੇ 8 ਪੈਕਟ ਹੈਰੋਇਨ ਦੇ ਮਿਲੇ, ਜਿਸ ਵਿੱਚ 2 ਕਿਲੋ 600 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ 5 ਜਿੰਦਾ ਕਾਰਤੂਸ ਬਰਾਮਦ ਹੋਏ। ਉਕਤ ਹੈਰੋਇਨ ਅਤੇ ਹਥਿਆਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜੇ ਗਏ ਹਨ। ਇਸ ਇਲਾਕੇ ਵਿੱਚ BSF ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ ਕਰੀਬ 13 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: