ਲੁਧਿਆਣਾ : ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦੀ ਦਿਸ਼ਾ ‘ਚ ਸਿੱਖਿਆ ਵਿਭਾਗ ਵੱਲੋਂ ਇਕ ਹੋਰ ਕਦਮ ਚੁਕਿਆ ਜਾ ਰਿਹਾ ਹੈ। ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟਾਈਮ ਟੇਬਲ ਦੀ ਮਹੱਤਤਾ ਨੂੰ ਦਰਸਾਉਣ ਦੇ ਉਦੇਸ਼ ਨਾਲ 4500 ਪ੍ਰਾਇਮਰੀ ਸਕੂਲਾਂ ਵਿੱਚ ਡਿਜੀਟਲ ਬੈੱਲ ਲਗਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਸਕੂਲਾਂ ਨੂੰ 2.25 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੇ 467 ਸਕੂਲਾਂ ਨੂੰ 5000 ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ 23.35 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਇਸ ਲਈ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਰਕਮ ਦੀ ਵਰਤੋਂ ਡਿਜੀਟਲ ਬੈੱਲ ਖਰੀਦਣ ਲਈ ਕੀਤੀ ਜਾਵੇਗੀ। ਇਸ ਸਬੰਧੀ ਵਿਭਾਗ ਵੱਲੋਂ ਸਾਰੀਆਂ ਵਿਸ਼ੇਸ਼ਤਾਵਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: