ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ । ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਜਦੋਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ ਵਿੱਚ ਰੰਗ ਗਈ ਸੀ । ਉਨ੍ਹਾਂ ਕਿਹਾ ਕਿ ਬਜ਼ੁਰਗ ਤੋਂ ਲੈ ਕੇ ਹਰ ਉਮਰ ਦਾ ਵਿਅਕਤੀ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨਾ ਚਾਹੁੰਦਾ ਹੈ, ਪਰ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਲਈ ਪਹਿਲੀ ਸਮੱਸਿਆ ਪਾਸਪੋਰਟ ਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਪਾਸਪੋਰਟ ਨਹੀਂ ਹੈ ਤਾਂ ਤੁਸੀਂ ਸ੍ਰੀ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ । ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਪਾਕਿਸਤਾਨ ਦੀ ਸਰਕਾਰ ਸਾਹਮਣੇ ਇਹ ਮੁੱਦਾ ਚੁੱਕੇ ।
ਇਹ ਵੀ ਪੜ੍ਹੋ: ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਮਿਲਿਆ ਕੁਝ ਸਮੇਂ ਲਈ DC ਸੰਗਰੂਰ ਬਣਨ ਦਾ ਮੌਕਾ
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਹਰ ਸ਼ਰਧਾਲੂ ਤੋਂ 20 ਡਾਲਰ ਫ਼ੀਸ ਲਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਕਰੰਸੀ ਅਨੁਸਾਰ ਦੇਖਿਆ ਜਾਵੇ ਤਾਂ ਇੱਕ ਸ਼ਰਧਾਲੂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 1600 ਰੁਪਏ ਦੇਣੇ ਪੈਂਦੇ ਹਨ । ਜੇਕਰ ਪਰਿਵਾਰ ਦੇ 5 ਮੈਂਬਰ ਹਰ ਸਾਲ ਜਾਣਾ ਚਾਹੁੰਦੇ ਹਨ ਤਾਂ ਸਾਲ ਦਾ ਹਰੇਕ ਪਰਿਵਾਰ ਦਾ 8 ਹਜ਼ਾਰ ਰੁਪਏ ਖ਼ਰਚਾ ਹੋਵੇਗਾ । ਜਿਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ, ਰਤਨ ਜੋ ਸ਼ਰਧਾਲੂ ਆਰਾਮ ਨਾਲ ਗੁਰਦੁਆਰਾ ਸਾਹਿਬ ਜਾ ਸਕਣ । ਇਸ ਤੋਂ ਇਲਾਵਾ ਉਨ੍ਹਾਂ ਨੇ ਆਨਲਾਈਨ ਰਜਿਸਟਰੇਸ਼ਨ ਨੂੰ ਵੀ ਇੱਕ ਸਮੱਸਿਆ ਦੱਸਿਆ ਹੈ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੀ ਮੰਗ ਕੀਤੀ ਤਾਂ ਜੋ ਗੁਰੂ ਅਤੇ ਸੰਗਤ ਵਿਚਾਲੇ ਦੂਰੀਆਂ ਨੂੰ ਘਟਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: