ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਦੇ ਭਾਸ਼ਣਾਂ ਦਾ ਹਿੰਦੀ ਅਤੇ ਹੋਰ ਏਸ਼ੀਆਈ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਕਮਿਸ਼ਨ ਨੇ ਰਾਸ਼ਟਰਪਤੀ ਦਫ਼ਤਰ ਨੂੰ ਆਪਣੇ ਵਿਚਾਰ ਪੇਸ਼ ਕੀਤੇ ਹਨ। ਜਿਸ ‘ਚ ਕਿਹਾ ਗਿਆ ਹੈ ਕਿ ਅਮਰੀਕੀ ਰਾਜਨੀਤੀ ‘ਚ ਏਸ਼ੀਆਈ ਮੂਲ ਦੇ ਲੋਕਾਂ ਦੀ ਭੂਮਿਕਾ ਲਗਾਤਾਰ ਵਧ ਰਹੀ ਹੈ।
ਅਜਿਹੀ ਸਥਿਤੀ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਉਨ੍ਹਾਂ ਦੀਆਂ ਭਾਸ਼ਾਵਾਂ ਵਿੱਚ ਮੌਜੂਦ ਹੋਣੇ ਚਾਹੀਦੇ ਹਨ। ਇਸ ਵੇਲੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਭਾਸ਼ਣ ਅੰਗਰੇਜ਼ੀ ਵਿੱਚ ਹੀ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਸੰਦੇਸ਼ 2 ਕਰੋੜ ਤੋਂ ਵੱਧ ਲੋਕਾਂ ਤੱਕ ਉਨ੍ਹਾਂ ਦੀ ਮਾਂ-ਬੋਲੀ ਵਿੱਚ ਨਹੀਂ ਪਹੁੰਚਦਾ। ਰਾਸ਼ਟਰਪਤੀ ਦੇ ਐਡਵਾਇਜ਼ਰੀ ਕਮਿਸ਼ਨ ਦੇ ਸਾਹਮਣੇ ਇਹ ਪ੍ਰਸਤਾਵ ਅਮਰੀਕੀ-ਭਾਰਤੀ ਕਮਿਊਨਿਟੀ ਦੇ ਨੇਤਾ ਅਜੈ ਜੈਨ ਭੁਟੋਰੀਆ ਨੇ ਰਖਿਆ ਸੀ, ਜਿਸ ਨੂੰ ਕਮਿਸ਼ਨ ਨੇ ਸਵੀਕਾਰ ਕਰ ਲਿਆ।
ਇਹ ਵੀ ਪੜ੍ਹੋ : ਖੂਬ ਹੰਗਾਮੇ ਮਗਰੋਂ ਸੰਸਦ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ ਹੋਇਆ ਪੇਸ਼
ਇੱਕ ਮੀਟਿੰਗ ਵਿੱਚ ਰਾਸ਼ਟਰਪਤੀ ਕਮਿਸ਼ਨ ਨੇ ਸੁਝਾਅ ਦਿੱਤਾ ਹੈ ਕਿ ਭਾਸ਼ਣਾਂ ਨੂੰ ਹਿੰਦੀ ਅਤੇ ਏਸ਼ੀਆਈ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦਾ ਕੰਮ 3 ਮਹੀਨਿਆਂ ਵਿੱਚ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਕਮਿਸ਼ਨ ਨੇ ਭਾਸ਼ਣਾਂ ਦਾ ਹਿੰਦੀ, ਚੀਨੀ, ਕੋਰੀਅਨ, ਵੀਅਤਨਾਮੀ, ਮੈਂਡਰਿਨ ਅਤੇ ਤਾਗਾਲੋਗ, ਫਿਲੀਪੀਨਜ਼ ਵਿੱਚ ਬੋਲੀ ਜਾਣ ਵਾਲੀ ਭਾਸ਼ਾ ਵਿੱਚ ਅਨੁਵਾਦ ਕਰਨ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: