ਹਿਮਾਚਲ ਪ੍ਰਦੇਸ਼ ‘ਚ ਸ਼ੁੱਕਰਵਾਰ ਦੇਰ ਰਾਤ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਮੰਡੀ ਜ਼ਿਲ੍ਹੇ ਵਿੱਚ 4 ਮੀਲ ਨੇੜੇ ਲੈਂਡਸਲਾਈਡ ਕਾਰਨ ਪਹਾੜੀ ਤੋਂ ਪੱਥਰ ਅਤੇ ਮਲਬਾ ਡਿੱਗਣ ਕਾਰਨ ਹਾਈਵੇਅ ਪੂਰੀ ਤਰ੍ਹਾਂ ਬੰਦ ਹੋ ਗਿਆ। ਹਾਈਵੇਅ ਦੇ ਦੋਵੇਂ ਪਾਸੇ ਜਾਮ ਦੀ ਸਥਿਤੀ ਪੈਦਾ ਹੋ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਮੰਡੀ ਤੋਂ ਕੁੱਲੂ ਜਾਣ ਵਾਲੇ ਵਾਹਨ ਚਾਲਕਾਂ ਨੂੰ ਸ਼ਿਵਧਰ, ਕਟੌਲਾ, ਬਜੌਰਾ ਰੋਡ ਦੀ ਵਰਤੋਂ ਕਰਨ ਅਤੇ ਕੁੱਲੂ ਤੋਂ ਮੰਡੀ ਜਾਂ ਚੰਡੀਗੜ੍ਹ ਜਾਣ ਵਾਲੇ ਵਾਹਨ ਚਾਲਕਾਂ ਨੂੰ ਪੰਡੋਹ ਤੋਂ ਗੌਹਰ ਚੇਲ ਚੌਕ ਰਾਹੀਂ ਆਉਣ ਦੀ ਹਦਾਇਤ ਕੀਤੀ ਹੈ। ਫਿਲਹਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਨੈਸ਼ਨਲ ਹਾਈਵੇ ਨੂੰ ਬਹਾਲ ਕਰਨ ਲਈ ਮਸ਼ੀਨਰੀ ਤਾਇਨਾਤ ਕਰ ਦਿੱਤੀ ਹੈ। ਰਾਤ ਹੋਣ ਕਾਰਨ ਨੈਸ਼ਨਲ ਹਾਈਵੇ ਨੂੰ ਬਹਾਲ ਨਹੀਂ ਕੀਤਾ ਜਾ ਸਕਿਆ ਪਰ ਕੰਮ ਜਾਰੀ ਹੈ। ਨੈਸ਼ਨਲ ਹਾਈਵੇਅ ਸ਼ਨੀਵਾਰ ਦੁਪਹਿਰ ਤੱਕ ਵਾਹਨਾਂ ਦੀ ਆਵਾਜਾਈ ਲਈ ਖੁੱਲ੍ਹਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਪੰਡੋਹ ਮੰਡੀ ਰੋਡ ‘ਤੇ ਫੋਰਲੇਨ ਬਣਾਉਣ ਲਈ ਪਹਾੜਾਂ ਨੂੰ ਕੱਟਣ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਪਹਾੜੀ ਤੋਂ ਮਲਬਾ ਡਿੱਗਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਲੈਂਡਸਲਾਈਡ ਕਾਰਨ ਮੰਡੀ ਦੀ ਪੁਲਿਸ ਸੁਪਰਡੈਂਟ ਸ਼ਾਲਿਨੀ ਅਗਨੀਹੋਤਰੀ ਨੇ ਵਾਹਨ ਚਾਲਕਾਂ ਨੂੰ ਨੈਸ਼ਨਲ ਹਾਈਵੇ ‘ਤੇ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ।