Sania Mirza shoaib Divorce: ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਅਤੇ ਕ੍ਰਿਕਟਰ ਸ਼ੋਏਬ ਮਲਿਕ ਵਿਚਾਲੇ ਤਲਾਕ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਹੁਣ ਤੱਕ ਦੋਵਾਂ ਨੇ ਇਸ ਮਾਮਲੇ ‘ਤੇ ਚੁੱਪੀ ਧਾਰੀ ਹੋਈ ਸੀ ਪਰ ਹੁਣ ਕ੍ਰਿਕਟਰ ਸ਼ੋਏਬ ਮਲਿਕ ਨੇ ਇਕ ਇਸ ਬਾਰੇ ਗੱਲ ਕੀਤੀ ਹੈ।
ਖਾਸ ਗੱਲ ਇਹ ਹੈ ਕਿ ਦੋਵਾਂ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਤਲਾਕ ਦਾ ਐਲਾਨ ਨਹੀਂ ਕੀਤਾ ਹੈ। ਇਸ ਸਭ ਦੇ ਵਿਚਕਾਰ ਸਾਨੀਆ ਮਿਰਜ਼ਾ ਲਗਾਤਾਰ ਸੋਸ਼ਲ ਮੀਡੀਆ ‘ਤੇ ਕ੍ਰਿਪਟਿਕ ਪੋਸਟਾਂ ਰਾਹੀਂ ਵੱਖ ਹੋਣ ਦੀ ਗੱਲ ਕਰਦੀ ਨਜ਼ਰ ਆ ਰਹੀ ਹੈ। ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਇਸ ਦੌਰਾਨ ਨਵੇਂ ਓਟੀਟੀ ਸ਼ੋਅ ਦ ਮਿਰਜ਼ਾ ਮਲਿਕ ਸ਼ੋਅ ਵਿੱਚ ਨਜ਼ਰ ਆਉਣ ਵਾਲੇ ਹਨ। ਹੁਣ ਸ਼ੋਏਬ ਮਲਿਕ ਲੰਬੀ ਚੁੱਪ ਤੋਂ ਬਾਅਦ ਤਲਾਕ ‘ਤੇ ਬੋਲੇ ਹਨ। ਸ਼ੋਏਬ ਮਲਿਕ ਨੇ ਤਲਾਕ ਦੀ ਖਬਰ ‘ਤੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ‘ਚ ਇਕੱਲੇ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੀ ਪਤਨੀ ਸਾਨੀਆ ਮਿਰਜ਼ਾ ਤੋਂ ਵੱਖ ਹੋਣ ਦੇ ਮਾਮਲੇ ‘ਤੇ ਕੋਈ ਜਵਾਬ ਨਹੀਂ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੌਰਾਨ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਅਧਿਕਾਰਤ ਤੌਰ ‘ਤੇ ਤਲਾਕ ਦਾ ਐਲਾਨ ਨਹੀਂ ਕਰ ਸਕਦੇ ਕਿਉਂਕਿ ਕਈ ਕਾਨੂੰਨੀ ਮੁੱਦੇ ਸ਼ਾਮਲ ਹਨ। ਇਸ ਦੇ ਨਾਲ ਹੀ ਦੋਵਾਂ ਦੇ ਵਰਕ ਕਮਿਟਮੈਂਟ ਵੀ ਇੱਕ ਦੂਜੇ ਨਾਲ ਜੁੜੇ ਹੋਏ ਹਨ। ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦਾ ਵਿਆਹ 2010 ਵਿੱਚ ਹੋਇਆ ਸੀ। ਇਸ ਤੋਂ ਬਾਅਦ ਅਕਤੂਬਰ 2018 ਵਿੱਚ ਦੋਵਾਂ ਦੇ ਇੱਕ ਬੇਟੇ ਨੇ ਜਨਮ ਲਿਆ। ਸ਼ੋਏਬ ਮਲਿਕ ਦੀਆਂ ਗੱਲਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਹ ਤਲਾਕ ਦੀਆਂ ਖ਼ਬਰਾਂ ਤੋਂ ਇਨਕਾਰ ਨਹੀਂ ਕਰ ਰਹੇ ਹਨ। ਹਾਲਾਂਕਿ ਕਾਨੂੰਨੀ ਮੁੱਦਿਆਂ ਕਾਰਨ ਉਹ ਇਸ ਨੂੰ ਸਵੀਕਾਰ ਵੀ ਨਹੀਂ ਕਰ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਇਹ ਦੋਵੇਂ ਆਪਣੇ ਰਿਸ਼ਤੇ ਨੂੰ ਕਿਸ ਪੱਧਰ ਤੱਕ ਲੈ ਜਾਂਦੇ ਹਨ।