ਪੰਜਾਬ ਦੇ ਮੋਹਾਲੀ ‘ਚ ਚੰਡੀਗੜ੍ਹ ਖਰੜ ਫਲਾਈਓਵਰ ‘ਤੇ ਹਿਮਾਚਲ ਪ੍ਰਦੇਸ਼ ਦੀ ਨੰਬਰ ਵਾਲੀ ਕਾਰ ਨੇ ਚੰਡੀਗ੍ਹੜ ਦੀ ਇਕ ਕਰ ਨੂੰ ਟੱਕਰ ਮਾਰ ਦਿੱਤੀ। ਚੰਡੀਗ੍ਹੜ ਦੀ ਕਰ ‘ਚ 4 ਤੋਂ 5 ਵਿਅਕਤੀ ਬੈਠੇ ਹੋਏ ਸਨ। ਟੱਕਰ ਤੋਂ ਬਾਅਦ ਕਾਰ 3 ਤੋਂ 4 ਵਾਰ ਪਲਟ ਗਈ। ਇਸ ਕਾਰਨ ਗੱਡੀ ਵਿੱਚ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਰਹੀ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 4.30 ਵਜੇ ਦੀ ਦੱਸੀ ਜਾ ਰਹੀ ਹੈ।
ਇਸ ਦੇ ਨਾਲ ਹੀ ਹਾਦਸੇ ਵਿੱਚ ਹਿਮਾਚਲ ਨੰਬਰ ਦੀ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਥਾਣਾ ਸਦਰ ਦੀ ਪੁਲਿਸ ਇਸ ਘਟਨਾ ਦੀ ਜਾਂਚ ‘ਚ ਲੱਗੀ ਹੋਈ ਹੈ। ਜਾਣਕਾਰੀ ਮੁਤਾਬਕ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਚੰਡੀਗੜ੍ਹ ਦੀ ਗੱਡੀ ‘ਚ ਸਵਾਰ ਲੋਕ ਇਕ ਪਾਰਟੀ ਤੋਂ ਵਾਪਸ ਆ ਰਹੇ ਸਨ। ਘਟਨਾ ਤੋਂ ਬਾਅਦ ਕਾਫੀ ਦੇਰ ਤੱਕ ਸੜਕ ‘ਤੇ ਖੱਜਲ-ਖੁਆਰ ਹੋਏ ਲੋਕਾਂ ਨੂੰ ਐਂਬੂਲੈਂਸ ‘ਚ ਪਾ ਕੇ ਹਸਪਤਾਲ ਪਹੁੰਚਾਇਆ ਗਿਆ। ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਹੀ ਸਥਾਨਕ ਪੁਲਿਸ ਕਾਫੀ ਸਮਾਂ ਬੀਤ ਜਾਣ ‘ਤੇ ਵੀ ਮੌਕੇ ‘ਤੇ ਨਹੀਂ ਪਹੁੰਚੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਰਿਲੀਜ਼ ਕਰਨ ‘ਤੇ ਅਦਾਲਤ ਨੇ ਲਗਾਈ ਰੋਕ
ਪੁਲਿਸ ਵੱਲੋਂ ਘਟਨਾ ਦੀ ਸੂਚਨਾ ਜ਼ਖਮੀ ਦੇ ਪਰਿਵਾਰ ਨੂੰ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਿਮਾਚਲ ਪ੍ਰਦੇਸ਼ ਦੀ ਨੰਬਰ ਪਲੇਟ ਵਾਲੀ ਕਾਰ ਦਾ ਡਰਾਈਵਰ ਓਵਰ ਸਪੀਡ ਕਰ ਰਿਹਾ ਸੀ। ਕਾਰ ਦਾ ਕੰਟਰੋਲ ਖੋ ਜਾਣ ਕਾਰਨ ਇਹ ਹਾਦਸਾ ਵਾਪਰਿਆ।
ਵੀਡੀਓ ਲਈ ਕਲਿੱਕ ਕਰੋ -: