ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਮੋਬਾਈਲ ਸ਼ੋਅਰੂਮ ਵਿੱਚ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਲੁਟੇਰੇ ਨੇ ਦੁਕਾਨ ਵਿੱਚੋਂ ਲੱਖਾਂ ਰੁਪਏ ਦੇ ਮੋਬਾਈਲ ਅਤੇ ਨਕਦੀ ਚੋਰੀ ਕਰ ਕੇ ਲੈ ਗਏ । ਸਭ ਤੋਂ ਵੱਡੀ ਗੱਲ ਇਹ ਹੈ ਕਿ ਚੋਰੀ ਕਰਨ ਵਾਲਾ ਨੌਜਵਾਨ ਬਿਨ੍ਹਾੰ ਕੱਪੜਿਆਂ ਦੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ 90 ਦੇ ਕਰੀਬ ਮੋਬਾਈਲ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ । ਬਦਮਾਸ਼ ਸਾੜੀ ਦੀ ਮਦਦ ਨਾਲ ਲਟਕ ਕੇ ਦੁਕਾਨ ਵਿੱਚ ਦਾਖਲ ਹੋਇਆ । ਇਹ ਘਟਨਾ ਥਾਣਾ ਮੋਤੀ ਨਗਰ ਦੇ ਮੇਨ ਬਾਜ਼ਾਰ ਸ਼ੇਰਪੁਰ ਕਲਾਂ ਇਲਾਕੇ ਦੀ ਹੈ । ਦੋ ਮੁਲਜ਼ਮ ਦੁਕਾਨ ਦੇ ਬਾਹਰ ਸਨ ਅਤੇ ਤੀਜਾ ਅੰਦਰ ਵੜ ਗਿਆ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ
ਦੁਕਾਨਦਾਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੀ ਸ਼ੇਰਪੁਰ ਮੇਨ ਬਜ਼ਾਰ ਵਿੱਚ ਮਹਿੰਦਰਾ ਇਲੈਕਟ੍ਰੋਨਿਕਸ ਨਾਮ ਦੀ ਦੁਕਾਨ ਹੈ ਉਹ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ । ਅਗਲੇ ਦਿਨ ਸਵੇਰੇ ਜਦੋਂ ਉਸਨੇ ਦੁਕਾਨ ਖੋਲ੍ਹੀ ਤਾਂ ਅੰਦਰ ਸਾਮਾਨ ਖਿਲਰਿਆ ਪਿਆ ਸੀ । ਉਥੇ ਹੀ ਦੁਕਾਨ ਦੀ ਛੱਤ ਦੇ ਕੋਲ ਦੀਵਾਰ ਟੁੱਟੀ ਪਈ ਸੀ । ਇਸ ਤੋਂ ਬਾਅਦ ਦੁਕਾਨਦਾਰ ਨੇ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ।
ਦੁਕਾਨਦਾਰ ਜਸਪ੍ਰੀਤ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਹੋਣ ਦੇ ਨਾਲ ਉਨ੍ਹਾਂ ਦੀ ਲੋਕੇਸ਼ਨ ਦਾ ਵੀ ਪਤਾ ਲੱਗ ਗਿਆ ਹੈ। ਜਦੋਂ ਪੁਲਿਸ ਨੂੰ ਛਾਪੇਮਾਰੀ ਕਰਨ ਲਈ ਕਿਹਾ ਜਾਂਦਾ ਹੈ ਤਾਂ ਉਹ ਸਾਫ਼ ਕਹਿ ਦਿੰਦੇ ਹਨ ਕਿ ਉਹ ਬਿਹਾਰ ਜਾਂ ਕਿਸੇ ਹੋਰ ਦੂਰ-ਦੁਰਾਡੇ ਸੂਬੇ ਵਿੱਚ ਨਹੀਂ ਜਾਣਗੇ। ਪੁਲਿਸ ਨੇ 5 ਮੋਬਾਈਲਾਂ ਦੀ ਲੋਕੇਸ਼ਨ ਦਾ ਪਤਾ ਲਗਾਇਆ ਜੋ ਬਿਹਾਰ ਅਤੇ ਗੁਜਰਾਤ ਦੀਆਂ ਹਨ । ਦੋਸ਼ੀ ਡਰਾਈਵਰ ਹੈ । ਮੌਕੇ ’ਤੇ ਪਹੁੰਚ ਕੇ ਜਦੋਂ ਪੁਲਿਸ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਿਆ ਕਿ ਵਿਸ਼ਵਕਰਮਾ ਕਲੋਨੀ ਵਾਸੀ ਸੰਦੀਪ ਉਰਫ਼ ਅੰਦਾ, ਨੀਰ, ਵਨੂਟ, ਪੁਲ ਬੰਗਾਲੀ ਅਤੇ ਮੰਨਾ ਵਾਸੀ ਝੁੱਗੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ । ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: