ਪੰਜਾਬ ਪਹਿਲਾ ਸੂਬਾ ਹੈ ਜੋ ਕਿਸਾਨਾਂ ਨੂੰ Whatsapp ਅਤੇ DigiLocker ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਇੱਥੇ ਕਿਸਾਨਾਂ ਨੂੰ ਜੇ-ਫਾਰਮ ਦੇ ਡਿਜੀਟਾਈਜ਼ੇਸ਼ਨ ਦੇ ਰੂਪ ਵਿੱਚ ਬਿਹਤਰ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਨੂੰ ਹੁਣ ਇਨ੍ਹਾਂ ਸਹੂਲਤਾਂ ਲਈ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਵੀ ਦਿੱਤਾ ਗਿਆ ਹੈ।
ਗੁਹਾਟੀ ਵਿੱਚ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਦਿੰਦੇ ਹੋਏ ਡਿਜੀਟਲ ਸੰਚਾਰ ਲਈ ਨਵੇਂ ਮਾਪਦੰਡ ਸਥਾਪਤ ਕਰਨ ਲਈ ਸ਼ਲਾਘਾ ਕੀਤੀ। ਇਸਦੇ ਨਾਲ ਹੀ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਲਗਭਗ ਸਾਰੇ ਵਿਭਾਗਾਂ ਵਿੱਚ ਈ-ਗਵਰਨੈਂਸ ਸਥਾਪਤ ਕਰਨ ਲਈ ਨਿਵੇਕਲੇ ਉਪਰਾਲੇ ਕਰਨ ਲਈ ਜਾਣਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਬੋਰਡ ਦੀ IT ਟੀਮ ਨੇ ਕਿਸਾਨਾਂ ਦੀ ਸਹੂਲਤ ਲਈ ਕਈ ਈ-ਸੇਵਾਵਾਂ ਜਿਵੇਂ ਕਿ ਆਨਲਾਈਨ ਲਾਇਸੈਂਸ, ਆਨਲਾਈਨ ਭੁਗਤਾਨ, ਜੇ-ਫਾਰਮ ਦਾ ਡਿਜੀਟਾਈਜ਼ੇਸ਼ਨ, ਆਨਲਾਈਨ ਖਰੀਦ, ਪੰਜਾਬ ਵਿੱਚ ਆਉਣ ਵਾਲੀਆਂ ਸੂਬੇ ਤੋਂ ਬਾਹਰ ਦੀਆਂ ਫਸਲਾਂ ਦੀ ਰਿਕਾਰਡਿੰਗ ਆਦਿ ਲਾਗੂ ਕੀਤੀਆਂ ਗਾਈਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਡਿਜੀਟਲ ਪਹਿਲਕਦਮੀਆਂ ਨੇ ਸਟਾਫ਼ ਅਤੇ ਲੌਜਿਸਟਿਕਸ ਦੇ ਖਰਚਿਆਂ ਨੂੰ ਬਚਾਇਆ ਹੈ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵੀ ਯਕੀਨੀ ਬਣਾਇਆ ਹੈ। ਇਨ੍ਹਾਂ ਹੀ ਨਹੀਂ ਹਿੱਤਧਾਰਕਾਂ ਦੀ ਸਹੂਲਤ ਲਈ ਈ-ਲਾਇਸੈਂਸ, ਈ-ਪਾਸ, ਸਮਰਪਿਤ ਗੇਟਵੇ ਦੀ ਸਹੂਲਤ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ‘ਚ ਮਿਲਿਆ ਸੱਪ, DGCA ਨੇ ਸ਼ੁਰੂ ਕੀਤੀ ਜਾਂਚ
ਸਕੱਤਰ ਮੰਡੀ ਬੋਰਡ ਨੇ ਦੱਸਿਆ ਕਿ ਇਸ ਨਾਲ ਲਾਇਸੈਂਸ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਡੇਢ ਮਹੀਨੇ ਤੋਂ ਘਟਾ ਕੇ ਇੱਕ ਹਫ਼ਤੇ ਕਰਨ ਵਿੱਚ ਵੀ ਮਦਦ ਮਿਲੀ ਹੈ। ਰਵੀ ਭਗਤ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਮੰਡੀ ਬੋਰਡ ਨੇ ਮੋਸਟ ਇਨੋਵੇਟਿਵ ਸਿਟੀਜ਼ਨ ਐਂਗੇਜਮੈਂਟ ਥ੍ਰੂ ਟੈਕਨਾਲੋਜੀ ਸ਼੍ਰੇਣੀ ਵਿੱਚ ਇਹ ਐਵਾਰਡ ਹਾਸਲ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: