ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਜ਼ੀਰਾ ਦੇ ਇੱਕ ਗਰੀਬ ਪਰਿਵਾਰ ਦਾ ਬੱਚਾ ਜਿਸ ਦੀ ਉਮਰ ਕਰੀਬ 13 ਸਾਲ ਹੈ ਉਹ ਘਰੋਂ ਲਾਪਤਾ ਹੋ ਗਿਆ ਸੀ। ਇਸ ਸਬੰਧੀ ਬੱਚੇ ਦੇ ਮਾਂ ਬਾਪ ਅਤੇ ਰਿਸ਼ਤੇਦਾਰਾਂ ਵੱਲੋਂ ਭਾਲ ਕੀਤੀ ਜਾ ਰਹੀ ਸੀ। ਅੱਜ ਉਸ ਬੱਚੇ ਦੀ ਲਾਸ਼ ਖੇਤਾਂ ‘ਚੋਂ ਮਿਲੀ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਸ਼ਨ 3 ਭੈਣਾਂ ਦਾ ਇਕੱਲਾ ਭਰਾ ਹੈ। ਜੋ ਕਿ ਕੱਲ੍ਹ ‘ਤੋਂ ਲਾਪਤਾ ਸੀ। ਇਸ ਸਬੰਧੀ ਪਰਿਵਾਰ ਦੇ ਲੋਕਾਂ ਨੇ ਪੁਲਿਸ ਕੋਲ ਮਾਮਲਾ ਵੀ ਦਰਜ਼ ਕਰਵਾਇਆ ਗਿਆ ਸੀ ਅਤੇ ਪੁਲਿਸ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ 24 ਘੰਟਿਆਂ ‘ਚ ਲੜਕੇ ਨੂੰ ਲੱਭ ਲੈਣਗੇ। ਪਰਿਵਾਰ ਦੀ ਮੰਗ ਹੈ ਕਿ ਜਿਨ੍ਹਾਂ ਨੇ ਵੀ ਉਨ੍ਹਾਂ ਦੇ ਪੁੱਤਰ ਨਾਲ ਅਜਿਹਾ ਕੀਤਾ ਹੈ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ:ਤਰਨਤਾਰਨ ਜੇਲ੍ਹਾਂ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, 4 ਮੋਬਾਈਲ ਫ਼ੋਨ ਤੇ 3 ਸਿਮ ਕਾਰਡ ਬਰਾਮਦ
ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ASPD ਗੁਰਮੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਿਵਾਰਕ ਮੈਬਰਾਂ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਜਲਦ ਫੜ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: