ਵਿਆਹ ਸਮਾਰੋਹ ਵਿਚ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ।ਇਹ ਮਾਮਲਾ ਮੁਕਤਸਰ ਸਾਹਿਬ ਦੇ ਇਕ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਰੋਹ ਦਾ ਹੈ। ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਨਾਲ ਦੇ ਹੀ ਨਰਸਿੰਗ ਹੋਮ ਵਿਚ ਲਿਜਾਇਆ ਗਿਆ ਹੈ। ਜ਼ਖਮੀ ਹੋਣ ਵਾਲਾ ਵਿਅਕਤੀ ਫਾਈਨਾਂਸ ਕੰਪਨੀ ਦਾ ਮਾਮਲਾ ਗੁਰਲਾਲ ਸੰਧੂ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਡੀਜੇ ‘ਤੇ ਗਾਣਾ ਵਜਾਉਣ ਨੂੰ ਲੈ ਕੇ ਮਾਮੂਲੀ ਬਹਿਸ ਹੋਈ ਤੇ ਫਿਰ ਲੜਕੇ ਵਾਲਿਆਂ ਦੇ ਰਿਸ਼ਤੇਦਾਰ ਨੇ ਗੋਲੀ ਚਲਾ ਦਿੱਤੀ। ਜੋ ਬਾਰਾਤ ਨਾਲ ਆਏ ਗੁਰਲਾਲ ਸੰਧੂ ਨਾਂ ਦੇ ਵਿਅਕਤੀ ਨੂੰ ਲੱਗ ਗਈ। ਫਿਲਹਾਲ ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ ਤੇ ਨਰਸਿੰਗ ਹੋਮ ਵਿਚ ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ
ਦੱਸ ਦੇਈਏ ਕਿ ਅਜੇਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਮੈਰਿਜ ਪੈਲੇਸਾਂ ਵਿਚ ਹਥਿਆਰ ਲਿਜਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਬਾਵਜੂਦ ਮੈਰਿਜ ਪੈਲੇਸਾਂ ਵਿਚ ਹਥਿਆਰ ਲਿਜਾਏ ਜਾ ਰਹੇ ਹਨ, ਜੋ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: