ਭਾਰਤੀ ਫੌਜ ਦੇ ਜਵਾਨ ਦੇ ਬਲੈਕਮੇਲ ਕਰਨ ‘ਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (ਖਰੜ) ਦੀ ਵਿਦਿਆਰਥਣ ਵੱਲੋਂ ਉਸ ਦੀ ਨਗਨ ਵੀਡੀਓ ਬਣਾਉਣ ਅਤੇ ਹੋਰ ਵਿਦਿਆਰਥੀਆਂ ਦੀਆਂ ਨਗਨ ਫੋਟੋਆਂ ਖਿੱਚਣ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਦੋਵਾਂ ਮੁਲਜ਼ਮਾਂ ਨੂੰ ਅੱਜ ਪੇਸ਼ ਕੀਤਾ ਜਾਵੇਗਾ।
ਪੁਲਿਸ ਨੇ ਦੋਵਾਂ ਖ਼ਿਲਾਫ਼ ਖਰੜ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਹੁਣ ਉਨ੍ਹਾਂ ਖ਼ਿਲਾਫ਼ ਚਾਰਜ ਫਰੇਮ ਦੀ ਕਾਰਵਾਈ ਚੱਲ ਰਹੀ ਹੈ। ਜਿਸ ਤੋਂ ਬਾਅਦ ਅਪਰਾਧਿਕ ਮੁਕੱਦਮਾ ਸ਼ੁਰੂ ਹੋਵੇਗਾ। ਕਰੀਬ ਇੱਕ ਮਹੀਨਾ ਪਹਿਲਾਂ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਨ੍ਹਾਂ ਖ਼ਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 354ਏ, 354ਸੀ, 354ਡੀ, 506,509, 511 ਅਤੇ ਆਈਟੀ ਐਕਟ ਦੀਆਂ ਧਾਰਾਵਾਂ 66ਸੀ, 66ਡੀ, 66ਈ, 67ਏ, 84ਸੀ ਲਗਾਈਆਂ ਹਨ। ਪੁਲਿਸ ਨੇ ਮਾਮਲੇ ਦੀ ਸ਼ੁਰੂਆਤ ‘ਚ ਫੜੇ ਗਏ ਸ਼ਿਮਲਾ ਦੇ ਰੰਕਜ ਵਰਮਾ ਅਤੇ ਸੰਨੀ ਮਹਿਤਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਦੋਵੇਂ ਨੌਜਵਾਨ ਜ਼ਮਾਨਤ ‘ਤੇ ਬਾਹਰ ਹਨ। ਦੋਸ਼ੀ ਜਵਾਨ ਸੰਜੀਵ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਦਸੰਬਰ ਦੇ ਤੀਜੇ ਹਫਤੇ ਸੁਣਵਾਈ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
17 ਸਤੰਬਰ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਦੋਸ਼ੀ ਵਿਦਿਆਰਥਣ ‘ਤੇ ਦੋਸ਼ ਲਗਾਇਆ ਸੀ ਕਿ ਉਸ ਨੇ ਵਾਸ਼ਰੂਮ ‘ਚ ਨਹਾਉਂਦੀਆਂ ਕੁਝ ਲੜਕੀਆਂ ਦੀਆਂ ਨਗਨ ਵੀਡੀਓ ਬਣਾਈਆਂ ਸਨ। ਯੂਨੀਵਰਸਿਟੀ ਵਿੱਚ 2 ਦਿਨ ਤੱਕ ਭਾਰੀ ਹੰਗਾਮਾ ਅਤੇ ਪ੍ਰਦਰਸ਼ਨ ਹੋਇਆ। ਪੁਲਿਸ ਨੇ ਮੁਲਜ਼ਮ ਐਮਬੀਏ ਪਹਿਲੇ ਸਾਲ ਦੇ ਵਿਦਿਆਰਥੀ ਅਤੇ ਰੰਕਜ ਵਰਮਾ ਅਤੇ ਸੰਨੀ ਮਹਿਤਾ ਨੂੰ ਸ਼ਿਮਲਾ ਤੋਂ ਚੁੱਕ ਕੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
24 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਜੰਮੂ ਦੇ ਰਹਿਣ ਵਾਲੇ ਜਵਾਨ ਸੰਜੀਵ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਲਿਆਂਦਾ ਗਿਆ ਸੀ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੌਜਵਾਨ ਲੜਕੀ ਨੂੰ ਉਸ ਦੀ ਨਗਨ ਵੀਡੀਓ ਦੇ ਆਧਾਰ ‘ਤੇ ਬਲੈਕਮੇਲ ਕਰ ਰਿਹਾ ਸੀ ਅਤੇ ਉਸ ਤੋਂ ਯੂਨੀਵਰਸਿਟੀ ਦੇ ਹੋਸਟਲ ਵਿਚ ਉਸ ਦੇ ਨਾਲ ਰਹਿੰਦੀਆਂ ਹੋਰ ਵਿਦਿਆਰਥਣਾਂ ਦੀਆਂ ਵੀਡਿਓ ਮੰਗ ਰਿਹਾ ਸੀ।