ਜੰਗਲਾਤ ਘਪਲੇ ਵਿਚ ਸਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਅਦਾਲਤ ਨੇ ਪਾਸਪੋਰਟ ਜਮ੍ਹਾ ਕਰਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਵਿਜੀਲੈਂਸ ਵੱਲੋਂ ਗਿਲਜੀਆਂ ਦੇ ਅਮਰੀਕਾ ਫਰਾਰ ਹੋਣ ਦਾ ਸ਼ੰਕਾ ਪ੍ਰਗਟਾਇਆ ਜਾ ਰਿਹਾ ਸੀ। ਇਸ ‘ਤੇ ਕੋਰਟ ਨੇ ਇਹ ਹੁਕਮ ਜਾਰੀ ਕੀਤੇ ਹਨ ਜਦੋਂ ਕਿ ਦੱਸਿਆ ਗਿਆ ਕਿ ਗਿਲਜੀਆਂ ਅਮਰੀਕਾ ਜਾਣ ਲਈ ਟਿਕਟ ਵੀ ਬੁੱਕ ਕਰਵਾ ਚੁੱਕੇ ਹਨ ਪਰ ਕੋਰਟ ਦੇ ਹੁਕਮਾਂ ਦੇ ਬਾਅਦ ਹੁਣ ਉਨ੍ਹਾਂ ਦੀਆਂ ਮੁਸ਼ਕਲਾਂ ਵਧਣਾ ਤੈਅ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਬੀਤੇ ਸਮੇਂ ਦੋਸ਼ੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ-37 ਤੋਂ ਗ੍ਰਿਫਤਾਰ ਕੀਤਾ ਗਿਆ ਸੀ ਪਰ ਕੋਰਟ ਵੱਲੋਂ ਦੋਸ਼ੀ ਗਿਲਜੀਆਂ ਦੀ ਗ੍ਰਿਫਤਾਰੀ ‘ਤੇ ਫਿਲਹਾਲ ਰੋਕ ਲਗਾਈ ਗਈ ਹੈ। ਗਿਲਜੀਆਂ ਕਾਂਗਰਸ ਸਰਕਾਰ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿਚ ਜੰਗਲਾਤ ਮੰਤਰੀ ਰਹੇ ਹਨ। ਉਨ੍ਹਾਂ ਨੇ ਮਾਮਲੇ ਵਿਚ ਹਾਈਕੋਰਟ ਤੋਂ ਜ਼ਮਾਨਤ ਮੰਗੀ ਪਰ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ:ਗੁਰਸਿਮਰਨ ਮੰਡ ਨੇ ਆਪਣੀ ਸੁਰੱਖਿਆ ਵਾਪਸ ਲੈਣ ਦਾ ਕੀਤਾ ਵੱਡਾ ਐਲਾਨ
ਸਾਬਕਾ ਮੰਤਰੀ ਗਿਲਜੀਆਂ ਖਿਲਾਫ ਮੋਹਾਲੀ ਵਿਚ ਕੇਸ ਦਰਜ ਹੈ। ਗਿਲਜੀਆਂ ਨੂੰ ਜੇਲ੍ਹ ਵਿਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੌਤ ਨਾਲ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ ਵਿਚ ਦਲਜੀਤ ਸਿੰਘ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਵਿਜੀਲੈਂਸ ਮੁਤਾਬਕ ਸੰਗੀਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦਲਜੀਤ ਸਿੰਘ ਗਿਲਜੀਆਂ ਦੇਖਦਾ ਸੀ।
ਪੰਜਾਬ ਦੀ ਕਾਂਗਰਸ ਸਰਕਾਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿਚ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਸਨ। ਇਸ ਦੇ ਬਾਅਦ ਕੈਪਟਨ ਨੂੰ ਹਟਾਇਆ ਗਿਆ ਤਾਂ ਧਰਮਸੋਤ ਦੀ ਵੀ ਛੁੱਟੀ ਹੋ ਗਈ। ਉਨ੍ਹਾਂ ਦੀ ਜਗ੍ਹਾ ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ ਸੀ। ਉਹ ਲਗਭਗ ਸਵਾ 3 ਮਹੀਨੇ ਪੰਜਾਬ ਦੇ ਜੰਗਲਾਤ ਮੰਤਰੀ ਰਹੇ।
ਵੀਡੀਓ ਲਈ ਕਲਿੱਕ ਕਰੋ -: