ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਵਿਜੀਲੈਂਸ ਬਿਊਰੋ ਨੇ ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਚਲਾਈ ਹੈ। ਇਸ ਮੁਹਿੰਮ ਤਹਿਤ ਵਿਜੀਲੈਂਸ ਵੱਲੋਂ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਲਕਾ ਦਾਖਾ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਪਟਵਾਰੀ ਮੋਹਨ ਨੂੰ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਦਾਖਾ ਤੋਂ KNS ਕੰਗ ਨੇ ਦੱਸਿਆ ਕਿ DC ਦੇ ਹੁਕਮਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪਟਵਾਰੀ ਨੂੰ ਬਰਖਾਸਤ ਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹਲਕਾ ਦਾਖਾ ਵਿੱਚ ਹੁਣ ਤੱਕ 4 ਕੇਸ ਦਰਜ ਹੋ ਚੁੱਕੇ ਹਨ ਅਤੇ ਇਹ 5ਵਾਂ ਕੇਸ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀ ਨੂੰ ਲੈ ਕੇ ਲੋਕਾਂ ਦੀ ਮੰਗ ਉੱਠ ਰਹੀ ਸੀ ਕਿ ਉਸ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।
ਇਹ ਵੀ ਪੜ੍ਹੋ:ਐਕਸ਼ਨ ’ਚ CM ਭਗਵੰਤ ਮਾਨ, ਨਾਭਾ ਜੇਲ੍ਹ ‘ਚ ਅਚਨਚੇਤ ਮਾਰਿਆ ਛਾਪਾ
ਦੱਸ ਦੇਈਏ ਕਿ ਮੁੱਲਾਂਪੁਰ ਦਾਖਾ ਦੇ ਪਟਵਾਰ ਭਵਨ ਤੋਂ ਠੇਕੇ ‘ਤੇ ਰੱਖੇ ਇਕ ਪਟਵਾਰੀ ਕੋਲੋਂ 5 ਹਜ਼ਾਰ ਦੀ ਨਕਦੀ ਬਰਾਮਦ ਹੋਈ ਸੀ। ਇਹ ਪਟਵਾਰੀ ਮੋਹਨ ਸਿੰਘ ਪਹਿਲਾਂ ਕਾਨੂੰਗੋ ਦੇ ਅਹੁਦੇ ਤੋਂ ਸੇਵਾਮੁਕਤ ਹੋਇਆ ਸੀ, ਜਿਸ ਨੂੰ ਸਰਕਾਰ ਨੇ ਪਟਵਾਰੀ ਰੱਖਿਆ ਹੋਇਆ ਸੀ। 9 ਦਸੰਬਰ ਨੂੰ ਪਟਵਾਰੀ ਮੋਹਨ ਸਿੰਘ ਨੂੰ 5000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: