ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਯੋਜਨਾ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਅਨੁਸੂਚਿਤ ਜਾਤੀ ਦੇ 19646 ਲਾਭਪਾਤਰੀਆਂ ਤੇ ਪੱਛੜਾ ਵਰਗ ਦੇ ਆਰਥਿਕ ਤੌਰ ਤੋਂ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਵੰਡੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਯੋਜਨਾ ਤਹਿਤ ਸੂਬੇ ਵਿਚ ਘੱਟ ਆਮਦਨ ਵਾਲੇ ਪਰਿਵਾਰਾ ਦੀਆਂ ਲੜਕੀਆਂ ਦੇ ਵਿਆਹ ਲਈ ਸੂਬਾ ਸਰਕਾਰ ਵੱਲੋਂ 51,000 ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਯੋਜਨਾ ਦਾ ਲਾਭ ਲੈਣ ਲਈ ਬੇਨਤੀਕਰਤਾ ਸੂਬੇ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ। ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣਾ ਚਾਹੀਦਾ। ਅਰਜ਼ੀਕਰਤਾ ਅਨੁਸੂਚਿਤ ਜਾਤੀ, ਪੱਛੜਾ ਵਰਗ ਤੇ ਹੋਰ ਆਰਥਿਕ ਤੌਰ ਤੋਂ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ ਤੇ ਸਾਰੇ ਪਰਿਵਾਰ ਦੇ ਮੈਂਬਰ ਹੋਣੇ ਚਾਹੀਦੇ ਹਨ। ਜੇਕਰ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੈ ਤਾਂ ਅਜਿਹੇ ਪਰਿਵਾਰ ਦੀਆਂ ਦੋ ਧੀਆਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।
ਇਹ ਵੀ ਪੜ੍ਹੋ:ਕਰਨਾਟਕ ‘ਚ 5 ਸਾਲਾਂ ਬੱਚੀ ‘ਚ Zika ਵਾਇਰਸ ਦੀ ਪੁਸ਼ਟੀ, ਸਿਹਤ ਵਿਭਾਗ ਵੱਲੋਂ ਅਲਰਟ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੇ ਵਰਗਾਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਕਲਿਆਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤਾ ਜਾਂਦਾ ਹੈ ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: