ਯੂਕਰੇਨ ਦੀ ਰਾਜਧਾਨੀ ਕੀਵ ‘ਤੋਂ ਧਮਾਕਿਆਂ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕੀਵ ਵਿਚ ਅੱਜ ਬੁੱਧਵਾਰ ਸਵੇਰੇ ਤਿੰਨ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਕੀਵ ਦੇ ਮੇਅਰ ਵਿਤਾਲੀ ਕਲਿਟਸਕੋ ਨੇ ਦੱਸਿਆ ਕਿ ਇਹ ਧਮਾਕੇ ਬੁੱਧਵਾਰ ਤੜਕੇ ਸ਼ਹਿਰ ਦੇ ਕੇਂਦਰ ਦੇ ਸ਼ੇਵਚੇਨਕੀਵਸਕੀ ਜ਼ਿਲ੍ਹੇ ਵਿੱਚ ਹੋਏ ਹਨ।
ਜਾਣਕਾਰੀ ਅਨੁਸਾਰ ਇਹ ਧਮਾਕੇ ਉਦੋਂ ਹੋਏ ਜਦੋਂ ਯੂਕਰੇਨ ਨੇ ਆਪਣੇ ਸਹਿਯੋਗੀਆਂ ਨੂੰ ਰੂਸੀ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਮਾਰਨ ਵਿੱਚ ਮਦਦ ਕਰਨ ਲਈ ਵਧੇਰੇ ਉੱਨਤ ਹਵਾਈ ਰੱਖਿਆ ਪ੍ਰਣਾਲੀਆਂ ਪ੍ਰਦਾਨ ਕਰਨ ਲਈ ਕਿਹਾ ਸੀ। ਮੇਅਰ ਵਿਤਾਲੀ ਕਲਿਟਸਕੋ ਨੇ ਦੱਸਿਆ ਕਿ ਯੂਕਰੇਨ ਦੇ ਹਵਾਈ ਰੱਖਿਆ ਦੁਆਰਾ 10 ਸ਼ਹੀਦ ਡਰੋਨਾਂ ਨੂੰ ਮਾਰ ਦਿੱਤਾ ਗਿਆ ਹੈ, ਜਦੋਂ ਕਿ ਐਮਰਜੈਂਸੀ ਸੇਵਾਵਾਂ ਨੂੰ ਕੇਂਦਰੀ ਸ਼ੇਵਚੇਨਕੀਵਸਕੀ ਜ਼ਿਲ੍ਹੇ ਵਿੱਚ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ:ਚੰਡੀਗੜ੍ਹ ਪੁਲਿਸ ASI ਭਰਤੀ, ਆਰਮੀ ਕਲਰਕ ਨੇ ਪਤਨੀ ਦੇ ਨਾਂ ਭਰੇ 2 ਫਾਰਮ, ਹੋਇਆ ਗ੍ਰਿਫ਼ਤਾਰ
ਮੀਡੀਆ ਰਿਪੋਰਟ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਐਮਰਜੈਂਸੀ ਸੇਵਾਵਾਂ ਦੇ ਨਕਸ਼ਿਆਂ ਵਿੱਚ ਧਮਾਕਿਆਂ ਤੋਂ ਲਗਭਗ 20 ਮਿੰਟ ਪਹਿਲਾਂ ਰਾਜਧਾਨੀ ਅਤੇ ਇਸਦੇ ਆਸਪਾਸ ਦੇ ਖੇਤਰ ‘ਚ ਹਵਾਈ ਹਮਲਿਆਂ ਦੀ ਚੇਤਾਵਨੀ ਵਾਲੇ ਸਾਇਰਨ ਦਿਖਾਈ ਦਿੱਤੇ ਗਏ ਸਨ। ਕੀਵ ਦੇ ਗਵਰਨਰ ਓਲੇਕਸੀ ਕੁਲੇਬਾ ਨੇ ਕਿਹਾ ਕਿ ਹਵਾਈ ਰੱਖਿਆ ਪ੍ਰਣਾਲੀ ਇਸ ਹਮਲੇ ਸਬੰਧੀ ਕੰਮ ਕਰ ਰਹੀ ਹੈ। ਇਸਦੇ ਨਾਲ ਹੀ ਕਲਿਟਸਕੋ ਨੇ ਟੈਲੀਗ੍ਰਾਮ ਮੈਸੇਜਿੰਗ ਐਪ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਭੇਜ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: