ਮੌਸਮ ਦਾ ਮਿਜਾਜ਼ ਲਗਾਤਾਰ ਬਦਲ ਰਿਹਾ ਹੈ। ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਡ ਦਾ ਅਸਰ ਦਿਖਾਈ ਦੇਣ ਲੱਗ ਗਿਆ ਹੈ। ਪਹਾੜਾਂ ‘ਤੇ ਹੋ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਦੇਸ਼ ਦੇ ਮੈਦਾਨੀ ਹਿੱਸਿਆਂ ਵਿੱਚ ਠੰਡ ਵਧੀ ਹੈ। ਬਰਫ਼ਬਾਰੀ ਕਾਰਨ ਮੈਦਾਨੀ ਹਿੱਸਿਆਂ ਵਿੱਚ ਪਾਰਾ ਹੇਠਾਂ ਆ ਗਿਆ ਹੈ ਤੇ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਉੱਥੇ ਹੀ ਦੂਜੇ ਪਾਸੇ ਦੱਖਣ ਦੇ ਕਈ ਰਾਜਾਂ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਹੈ। ਇੰਨਾ ਹੀ ਨਹੀਂ ਦਿਨ ਅਤੇ ਰਾਤ ਦੇ ਤਾਪਮਾਨ ਦਾ ਅੰਤਰ 17 ਤੋਂ 18 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦਾ ਕਾਰਨ ਇੱਥੇ ਮੀਂਹ ਨਾ ਪੈਣਾ ਹੈ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਮੁਤਾਬਕ ਪੰਜਾਬ ਵਿੱਚ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿੱਚ ਹੌਲੀ-ਹੌਲੀ ਬਦਲਾਅ ਆਉਣ ਵਾਲਾ ਹੈ । ਅਗਲੇ ਕੁਝ ਦਿਨਾਂ ਵਿੱਚ ਇੱਥੇ ਤਾਪਮਾਨ ਵਿੱਚ ਹੋਰ ਗਿਰਾਵਟ ਆਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹਿੱਸਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ
ਉੱਥੇ ਹੀ ਦੂਜੇ ਪਾਸੇ ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਤਾਪਮਾਨ ਮਾਈਨਸ ਵਿੱਚ ਹੈ। ਕਈ ਇਲਾਕਿਆਂ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਸ਼੍ਰੀਨਗਰ ਵਿੱਚ ਘੱਟੋਂ-ਘੱਟ ਤਾਪਮਾਨ -1 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਪਹਾੜੀ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਬਰਫ਼ਬਾਰੀ ਦਾ ਦੌਰ ਜਾਰੀ ਹੈ। ਪਾਰਾ ਡਿੱਗਣ ਕਾਰਨ ਠੰਡ ਵਿੱਚ ਬਹੁਤ ਵਾਧਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇੱਥੇ ਠੰਡ ਹੋਰ ਵਧਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -: