ਹੁਸ਼ਿਆਰਪੁਰ ਦੌਰੇ ਦੌਰਾਨ CM ਭਗਵੰਤ ਮਾਨ ਨੇ ਹੁਸ਼ਿਆਪੁਰ-ਟਾਂਡਾ ਰੋਡ ‘ਤੇ ਬਣੇ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਟੋਲ ਪਲਾਜ਼ਾ ਨੂੰ ਜਨਤਾ ਦੇ ਸਪੁਰਦ ਕਰ ਦਿੱਤਾ। ਇਸ ਮੌਕੇ CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ। ਜਿਸ ਕਾਰਨ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ ‘ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ । ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਸੜਕ ਬਣਾਏ ਬਿਨ੍ਹਾਂ ਹੀ ਲਗਾਏ ਗਏ ਹਨ। CM ਮਾਨ ਨੇ ਕਿਹਾ ਕਿ ਸਾਡੇ ਸਰਕਾਰ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵੇਗੀ।
ਇਸ ਤੋਂ ਅੱਗੇ CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਮਿਆਦ ਦੀ ਆਖਰੀ ਤਾਰੀਖ ਲਿਖਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਵੱਲੋਂ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਗਈ, ਸਾਡੀ ਸਰਕਾਰ ਉਨ੍ਹਾਂ ਦੀ ਪੂਰੀ ਪੜਤਾਲ ਕਰੇਗੀ। ਉਨ੍ਹਾਂ ਕਿਹਾ ਕਿ ਟੋਲ ਕੰਪਨੀ ‘ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਟੋਲ ਪਲਾਜ਼ਿਆਂ ਦੀ ਵੀ ਵਾਰੀ ਆਵੇਗੀ, ਜਿਸ ਟੋਲ ਪਲਾਜ਼ਾ ਨੇ ਸ਼ਰਤਾਂ ਦੀ ਉਲੰਘਣਾ ਕੀਤੀ ਹੈ, ਉਸ ਦੀ ਲਿਸਟ ਸਾਡੇ ਕੋਲ ਹੈ। ਆਉਣ ਵਾਲੇ ਦਿਨਾਂ ਵਿਚ ਟੋਲ ਪਲਾਜ਼ਾ ਦੀਆਂ ਕੰਪਨੀਆਂ ਦੇ ਵੱਡੇ ਖ਼ੁਲਾਸੇ ਹੋਣਗੇ।
ਇਹ ਵੀ ਪੜ੍ਹੋ: CM ਮਾਨ ਨੇ ਲਾਚੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ, ਹੁਣ ਲੋਕਾਂ ਨੂੰ ਨਹੀਂ ਦੇਣੀ ਪਵੇਗੀ ਟੋਲ ਫੀਸ
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: