Rakul Preet ED summoned: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੂੰ ਈਡੀ ਨੇ ਡਰੱਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈ। ਈਡੀ 19 ਦਸੰਬਰ ਨੂੰ ਰਕੁਲ ਪ੍ਰੀਤ ਤੋਂ ਪੁੱਛਗਿੱਛ ਕਰੇਗਾ। ਇਸ ਤੋਂ ਪਹਿਲਾਂ ਰਕੁਲ ਪ੍ਰੀਤ ਤੋਂ 3 ਸਤੰਬਰ 2021 ਨੂੰ ਪੁੱਛਗਿੱਛ ਕੀਤੀ ਗਈ ਸੀ। ਰਕੁਲ ਪ੍ਰੀਤ ਤੋਂ ਇਲਾਵਾ ਹੋਰ ਵੀ ਕਈ ਅਦਾਕਾਰਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਰਿਪੋਰਟ ਮੁਤਾਬਕ ਇਸ ਮਾਮਲੇ ਵਿੱਚ ਰਾਣਾ ਡੱਗੂਬਾਤੀ, ਪੁਰੀ ਜਗਨਧ, ਰਵੀ ਤੇਜਾ, ਚਾਰਮੀ ਕੌਰ, ਨਵਦੀਪ ਅਤੇ ਹੋਰ ਮਸ਼ਹੂਰ ਹਸਤੀਆਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਈਡੀ ਚਾਰ ਸਾਲ ਪੁਰਾਣੇ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਟਾਲੀਵੁੱਡ ਦੇ ਕਈ ਕਲਾਕਾਰ ਵੀ ਸ਼ੱਕ ਦੇ ਘੇਰੇ ‘ਚ ਆ ਚੁੱਕੇ ਹਨ, ਜਿਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਈਡੀ ਨੇ ਪਿਛਲੇ ਸਾਲ ਕਈ ਤੇਲਗੂ ਅਦਾਕਾਰਾਂ ਅਤੇ ਨਿਰਮਾਤਾਵਾਂ ਤੋਂ ਪੁੱਛਗਿੱਛ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਡਰੱਗ ਰੈਕੇਟ ਦਾ ਪਰਦਾਫਾਸ਼ 2 ਜੁਲਾਈ, 2017 ਨੂੰ ਕੀਤਾ ਗਿਆ ਸੀ, ਜਦੋਂ ਕਸਟਮ ਅਧਿਕਾਰੀਆਂ ਨੇ ਇੱਕ ਸੰਗੀਤਕਾਰ, ਕੈਲਵਿਨ ਮਾਸਕਰੇਨਹਾਸ ਅਤੇ ਦੋ ਹੋਰਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ। ਉਸ ਨੇ ਕਥਿਤ ਤੌਰ ‘ਤੇ ਜਾਂਚਕਾਰਾਂ ਨੂੰ ਦੱਸਿਆ ਕਿ ਉਹ ਫਿਲਮੀ ਹਸਤੀਆਂ, ਸਾਫਟਵੇਅਰ ਇੰਜੀਨੀਅਰਾਂ ਅਤੇ ਇੱਥੋਂ ਤੱਕ ਕਿ ਕੁਝ ਕਾਰਪੋਰੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ।