ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਦੇ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ M-Seva ਐਪ ‘ਤੇ ਅਪਲੋਡ ਕੀਤਾ ਹੈ।
ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਸਸ਼ਕਤੀਕਰਨ ਪ੍ਰਦਾਨ ਕਰਨਾ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਲਾਗੂ ਕੀਤੀ ਗਈ ਹੈ। ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿੱਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। M-Seva ਐਪ ‘ਤੇ 1,45,023 ਲਾਭਪਾਤਰੀਆਂ ਦਾ ਮਹਿਲਾ ਮੁਖੀ ਪਰਿਵਾਰਾਂ ਦਾ ਡਾਟਾ ਅਪਲੋਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ਰਧਾ ਕਤਲ ਕਾਂਡ ਦੇ ਦੋਸ਼ੀ ਆਫਤਾਬ ਨੇ ਜ਼ਮਾਨਤ ਲਈ ਦਿੱਤੀ ਅਰਜ਼ੀ, ਸਾਕੇਤ ਕੋਰਟ ‘ਚ ਪਟੀਸ਼ਨ ਦਾਇਰ
ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧਤਾ ਤਹਿਤ ਕੰਮ ਕਰਕੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।
ਵੀਡੀਓ ਲਈ ਕਲਿੱਕ ਕਰੋ -: