ਪੰਜਾਬ ਦੇ ਫਿਰੋਜ਼ਪੁਰ ਦੇ ਜੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਸਾਨਾਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਨ ਲਈ ਧਰਨੇ ਵਿੱਚ ਪੁੱਜੇ ਹਨ।
ਕਿਸਾਨਾਂ ਨੇ ਮੰਤਰੀ ਨੂੰ ਦੱਸਿਆ ਕਿ ਫੈਕਟਰੀ ਸੰਚਾਲਕ/ਮਾਲਕ ਨੇ ਨਿਰਧਾਰਿਤ ਨਿਯਮਾਂ ਅਨੁਸਾਰ ਫੈਕਟਰੀ ਨਹੀਂ ਲਗਾਈ ਹੈ। ਇਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਪੀਣ ਵਾਲਾ ਪਾਣੀ ਜ਼ਹਿਰੀਲਾ ਹੋ ਗਿਆ ਹੈ। ਧਰਨੇ ਵਾਲੀ ਥਾਂ ਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਅਤੇ ਫੈਕਟਰੀ ਪ੍ਰਬੰਧਕਾਂ ਦਰਮਿਆਨ ਸਮਝੌਤਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ 16 ਦਸੰਬਰ ਨੂੰ ਪੁਲੀਸ ਵੱਲੋਂ ਫੜੇ ਗਏ 4 ਵਿਅਕਤੀਆਂ ਨੂੰ ਵੀ ਮੌਕੇ ’ਤੇ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪੰਚ-ਸਰਪੰਚਾਂ ਦੇ ਰੱਦ ਕੀਤੇ ਲਾਇਸੈਂਸ ਬਹਾਲ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜ਼ਹਿਰੀਲਾ ਪਾਣੀ ਛੱਡਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਕਿਸਾਨ ਆਗੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੀਐਮ ਪੰਜਾਬ ਭਗਵੰਤ ਮਾਨ ਨੇ ਵੀ ਇਸ ਮਾਮਲੇ ਦੀ ਜਾਂਚ ਇੱਕ ਮਹੀਨੇ ਵਿੱਚ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ ਪਰ ਆਸ-ਪਾਸ ਦੇ 40 ਪਿੰਡਾਂ ਦੇ ਲੋਕ ਅਤੇ ਕਿਸਾਨ ਜਥੇਬੰਦੀਆਂ ਕਿਸੇ ਵੀ ਹਾਲਤ ਵਿੱਚ ਸ਼ਰਾਬ ਫੈਕਟਰੀ ਨੂੰ ਚੱਲਣ ਨਹੀਂ ਦੇਣਾ ਚਾਹੁੰਦੇ। ਕਿਉਂਕਿ ਲੋਕਾਂ ਅਨੁਸਾਰ ਪੀਣ ਵਾਲਾ ਪਾਣੀ ਜ਼ਹਿਰ ਬਣਦਾ ਜਾ ਰਿਹਾ ਹੈ। ਪਰ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਅੱਜ ਲੋਕਾਂ ਨਾਲ ਗੱਲਬਾਤ ਕਰਕੇ ਕੋਈ ਵਿਚਕਾਰਲਾ ਰਸਤਾ ਕੱਢਣ ਦੀ ਕੋਸ਼ਿਸ਼ ਕਰਨਗੇ।