ਪੰਜਾਬ ਵਿੱਚ ਹੁਣ ਮੌਸਮ ਦਿਨੋਂ-ਦਿਨ ਬਦਲਦਾ ਜਾ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਠੰਡ ਦਾ ਪ੍ਰਕੋਪ ਹੋਰ ਵੀ ਵਧੇਗਾ । ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ਼ਨੀਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਦੀ ਹੋਰ ਗਿਰਾਵਟ ਦਰਜ ਕੀਤੀ ਗਈ। ਸ਼ਨੀਵਾਰ ਨੂੰ ਸੂਬੇ ਵਿੱਚ ਬਠਿੰਡਾ 3.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ । ਜਦੋਂ ਕਿ ਅੰਮ੍ਰਿਤਸਰ ਵਿੱਚ 5.0 ਡਿਗਰੀ, ਲੁਧਿਆਣਾ ਵਿੱਚ 5.2, ਪਟਿਆਲਾ ਵਿੱਚ 5.8, ਫਰੀਦਕੋਟ ਵਿੱਚ 4.5, ਗੁਰਦਾਸਪੁਰ ਵਿੱਚ 4.8 ਤੇ ਜਲੰਧਰ ਵਿੱਚ 5.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ।
ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਮਾਝਾ, ਦੋਆਬਾ ਤੇ ਮਾਲਵਾ ਖੇਤਰ ਦੇ ਜ਼ਿਲ੍ਹੇ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਦੀ ਲਪੇਟ ਵਿੱਚ ਰਹਿਣਗੇ । ਇਸ ਦੌਰਾਨ ਸੂਬੇ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ । ਇਸ ਸਬੰਧੀ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਸੂਬੇ ਦੇ ਦਿਨ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ: ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਬੋਲੇ ਕੈਪਟਨ, ‘ਸਮਝ ਨਹੀਂ ਆ ਰਿਹਾ ਇਹ ਕਿਸ ਨੂੰ ਜੋੜ ਰਹੇ ਨੇ’
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਜੰਮੂ ਅਤੇ ਹਿਮਾਚਲ ਪ੍ਰਦੇਸ਼ ਤੋਂ ਹੋ ਕੇ ਲੰਘੀ ਹੈ। ਜਿਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਲੋਕ ਠੰਡ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਦਿਨ ਦਾ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਮਹਿਸੂਸ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: